ਪੁਲਵਾਮਾ ਵਿੱਚ ਅੱਤਵਾਦੀਆਂ ਨੇ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਸ੍ਰੀਨਗਰ, 13 ਮਾਰਚ (ਸ.ਬ.) ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਜ ਅੱਤਵਾਦੀਆਂ ਨੇ ਇੱਕ 25 ਸਾਲਾ ਨੌਜਵਾਨ ਦੀ ਉਸ ਦੇ ਘਰ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ| ਜਾਣਕਾਰੀ ਮੁਤਾਬਕ ਇਹ ਘਟਨਾ ਜ਼ਿਲ੍ਹੇ ਦੇ ਪਿੰਗਲੇਨਾ ਪਿੰਡ ਵਿੱਚ ਵਾਪਰੀ| ਇਸ ਹਾਦਸੇ ਤੋਂ ਬਾਅਦ ਫੌਜ ਅਤੇ ਐਸ. ਓ. ਜੀ. (ਵਿਸ਼ੇਸ਼ ਅਪਰੇਸ਼ਨਜ਼ ਗਰੁੱਪ) ਨੇ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਅੱਤਵਾਦੀਆਂ ਨੂੰ ਫੜਿਆ ਜਾ ਸਕੇ|

Leave a Reply

Your email address will not be published. Required fields are marked *