ਪੁਲਵਾਮਾ ਵਿੱਚ ਮੁਕਾਬਲੇ ਦੌਰਾਨ ਫੌਜ ਨੇ ਢੇਰ ਕੀਤੇ 3 ਅੱਤਵਾਦੀ, ਇੱਕ ਜਵਾਨ ਸ਼ਹੀਦ

ਸ਼੍ਰੀਨਗਰ, 29 ਅਗਸਤ (ਸ.ਬ.) ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ     ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿਚ 3 ਅੱਤਵਾਦੀ ਮਾਰੇ ਗਏ| ਇਸ ਮੁਕਾਬਲੇ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ| ਰੱਖਿਆ ਮੰਤਰਾਲਾ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ  ਕਰਦਿਆਂ ਕਿ ਅੱਤਵਾਦੀਆਂ ਦੀ ਮੌਜੂਦਗੀ ਵਿੱਚ ਖੁਫੀਆ ਸੂਚਨਾ ਦੇ ਆਧਾਰ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ| ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਪੁਲੀਸ ਦੀ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫਲ ਅਤੇ ਕੇਂਦਰੀ ਰਿਜ਼ਰਵ ਪੁਲਸ ਦਸਤਿਆਂ ਦੇ ਜਵਾਨਾਂ ਨੇ ਪੁਲਵਾਮਾ ਦੇ ਜਦੂਰਾ ਵਿਚ ਕੱਲ ਦੇਰ ਰਾਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ| ਦੇਰ ਰਾਤ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ| 
ਕਰਨਲ ਕਾਲੀਆ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੇ ਜਵਾਨ ਆਪਣੇ ਟੀਚਾ ਖੇਤਰ ਵੱਲ ਅੱਗੇ ਵਧ ਰਹੇ ਸਨ, ਤਾਂ ਉੱਥੇ ਲੁੱਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ਤੇ ਸਵੈ-ਚਲਿਤ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ| ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ| ਇਸ ਮੁਕਾਬਲੇ ਵਿੱਚ 3 ਅੱਤਵਾਦੀ ਮਾਰੇ ਗਏ ਅਤੇ ਗੰਭੀਰ ਰੂਪ ਨਾਲ ਜ਼ਖਮੀ ਫੌਜ ਦਾ ਜਵਾਨ ਸ਼ਹੀਦ ਹੋ ਗਿਆ| ਕਰਨਲ ਮੁਤਾਬਕ ਮੁਕਾਬਲੇ ਵਾਲੀ ਥਾਂ ਤੋਂ ਇਕ ਏ. ਕੇ. ਰਾਈਫਲ ਅਤੇ ਦੋ ਪਿਸਤੌਲਾਂ ਸਮੇਤ ਭਾਰੀ ਮਾਤਰਾ ਵਿੱਚ ਹਥਿਆਰ, ਗੋਲਾ-ਬਾਰੂਦ ਅਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ| ਪੁਲੀਸ ਨੇ ਪੂਰੇ ਇਲਾਕੇ ਨੂੰ ਘੇਰ ਰੱਖਿਆ ਹੈ ਅਤੇ ਇਲਾਕੇ ਤੋਂ ਲੰਘਣ ਵਾਲੇ ਵਾਹਨਾਂ ਦੀ ਤਲਾਸ਼ੀ ਲੈ ਰਹੀ ਹੈ| ਜਿਕਰਯੋਗ ਹੈ ਕਿ ਕਸ਼ਮੀਰ ਘਾਟੀ ਵਿੱਚ ਲਗਾਤਾਰ ਸੁਰੱਖਿਆ ਦਸਤਿਆਂ ਵਲੋਂ ਸਰਚ ਆਪਰੇਸ਼ਨ ਚਲਾ ਕੇ ਅੱਤਵਾਦੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ|

Leave a Reply

Your email address will not be published. Required fields are marked *