ਪੁਲਵਾਮਾ ਵਿੱਚ ਮੁਕਾਬਲੇ ਦੌਰਾਨ ਜਵਾਨ ਸ਼ਹੀਦ, ਇੱਕ ਅੱਤਵਾਦੀ ਢੇਰ

ਸ਼੍ਰੀਨਗਰ, 12 ਅਗਸਤ (ਸ.ਬ.) ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਫੌਜ ਨਾਲ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ| ਇਸ ਦੌਰਾਨ ਇਕ ਹੋਰ ਜਵਾਨ ਜ਼ਖਮੀ ਹੋ ਗਿਆ| ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੂੰ ਪੁਲਵਾਮਾ ਦੇ ਕਾਮਰਾਜੀਪੋਰਾ ਪਿੰਡ ਦੇ ਇਕ ਬਾਗ ਵਿਚ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਲਾਕੇ ਵਿਚ ਤੜਕੇ ਤਲਾਸ਼ੀ ਮੁਹਿੰਮ ਚਲਾਈ ਗਈ|
ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ| ਇਸ ਮੁਕਾਬਲੇ ਵਿੱਚ 2 ਜਵਾਨ ਜ਼ਖਮੀ ਹੋ ਗਏ| ਉਨ੍ਹਾਂ ਨੇ ਦੱਸਿਆ ਕਿ ਜ਼ਖਮੀ ਜਵਾਨਾਂ ਨੂੰ ਫੌਜ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਗੰਭੀਰ ਰੂਪ ਨਾਲ ਜ਼ਖਮੀ ਇਕ ਜਵਾਨ ਨੇ ਦਮ ਤੋੜ ਦਿੱਤਾ| ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਿਚ ਇਕ ਅੱਤਵਾਦੀ ਵੀ ਮਾਰਿਆ ਗਿਆ| ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਇਕ ਏਕੇ ਰਾਈਫਲ ਅਤੇ ਕੁਝ ਗ੍ਰੇਨੇਡ ਬਰਾਮਦ ਕੀਤੇ ਗਏ ਹਨ|

Leave a Reply

Your email address will not be published. Required fields are marked *