ਪੁਲਵਾਮਾ ਵਿੱਚ ਲਸ਼ਕਰ ਦੇ 2 ਟਿਕਾਣਿਆਂ ਤੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ

ਸ਼੍ਰੀਨਗਰ, 13 ਅਗਸਤ (ਸ.ਬ.) ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਨੇ ਲਸ਼ਕਰ-ਏ-ਤੋਇਬਾ (ਐਲ.ਈ.ਟੀ.) ਦੇ 2 ਟਿਕਾਣਿਆਂ ਦਾ ਪਰਦਾਫਾਸ਼ ਕਰ ਕੇ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤੇ ਹਨ| ਪੁਲੀਸ ਬੁਲਾਰੇ ਨੇ  ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਅਤੇ ਉਨ੍ਹਾਂ ਦੇ ਟਿਕਾਣਿਆਂ ਬਾਰੇ ਖੁਫੀਆ ਸੂਚਨਾ ਤੋਂ ਬਾਅਦ ਰਾਸ਼ਟਰੀ ਰਾਈਫਲਜ਼, ਜੰਮੂ-ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲੀਸ ਫੋਰਸ ਦੇ ਜਵਾਨਾਂ ਨੇ ਬੁੱਧਵਾਰ ਦੇਰ ਰਾਤ ਪੁਲਵਾਮਾ ਦੇ ਬਦਰੂ ਬਾਰਸੋ ਵਿੱਚ ਜੰਗਲ ਵਿੱਚ ਇਕ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ|
ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨੇ ਲਸ਼ਕਰ ਦੇ 2 ਟਿਕਾਣਿਆਂ ਦਾ ਪਰਦਾਫਾਸ਼ ਕੀਤਾ ਗਿਆ| ਟਿਕਾਣਿਆਂ ਤੋਂ 1918 ਏ.ਕੇ. ਰਾਊਂਡ, 2 ਹੱਥਗੋਲੇ, ਯੂ.ਬੀ.ਜੀ.ਐਲ. ਥ੍ਰੇਸਰ, ਚਾਰ ਯੂ.ਬੀ.ਜੀ.ਐਲ. ਗ੍ਰਨੇਡ, ਅਮੋਨੀਅਮ ਨਾਈਟਰੇਟ, ਜਿਲੇਟਿਨ ਛੜ, ਕਰੂਡ ਪਾਈਪ ਬੰਬ ਅਤੇ ਕੋਡ ਸ਼ੀਟ ਸਮੇਤ ਵੱਡੀ ਗਿਣਤੀ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤੇ ਗਏ ਹਨ| ਮੁਹਿੰਮ ਤੋਂ ਪਹਿਲਾਂ ਹੀ ਅੱਤਵਾਦੀਆਂ ਦੇ ਦੌੜ ਜਾਣ ਕਾਰਨ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ|

Leave a Reply

Your email address will not be published. Required fields are marked *