ਪੁਲੀਸ ਰਿਹਾਇਸ਼ੀ ਕੰਪਲੈਕਸ ਫੇਜ਼-8 ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣ: ਸਤਵੀਰ ਸਿੰਘ ਧਨੋਆ

ਐਸ ਏ ਐਸ ਨਗਰ, 26 ਅਪ੍ਰੈਲ (ਸ.ਬ) ਮਿਉਂਸਪਲ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਐਸ ਐਸ ਪੀ ਕੁਲਦੀਪ ਸਿੰਘ ਚਾਹਲ ਨੂੰ ਇੱਕ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਪੁਲੀਸ ਰਿਹਾਇਸ਼ੀ  ਕੰਪਲੈਕਸ ਫੇਜ਼-8 ਵਿਚ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਕੀਤਾ ਜਾਵੇ|
ਇਸ ਮੌਕੇ ਸਤਵੀਰ ਸਿੰਘ ਧਨੋਆ  ਨੇ ਐਸ ਐਸ ਪੀ ਨੂੰ ਕੰਪਲੈਕਸ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਸ ਕੰਪਲੈਕਸ ਦੀਆਂ ਅੰਦਰੂਨੀ ਸੜਕਾਂ ਬੁਰੀ ਤਰ੍ਹਾਂ ਟੁੱਟਣ ਕਾਰਨ ਇਥੇ ਥਾਂ ਥਾਂ ਟੋਏ ਪਏ ਹੋਏ ਹਨ, ਕੰਪਲੈਕਸ ਵਿਚ ਪੀਣ ਵਾਲੇ ਪਾਣੀ ਦੀ ਵੀ ਕਿਲਤ ਰਹਿੰਦੀ ਹੈ ਜਿਸ ਕਾਰਨ ਇੱਥੋਂ ਦੇ ਵਸਨੀਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ  ਸਾਹਮਣਾ ਕਰਨਾ ਪੈਂਦਾ ਹੈ| ਇਸ ਕੰਪਲੈਕਸ ਦੀਆਂ ਇਮਾਰਤਾਂ ਦੀ  ਰਿਪੇਅਰ ਹੋਣ ਵਾਲੀ ਹੈ| ਕੰਪਲੈਕਸ ਵਿਚ ਸਟਰੀਟ ਲਾਈਟਾਂ ਦੀ ਹਾਲਤ ਕਾਫੀ ਤਰਸਯੋਗ ਹੈ|
ਸਤਵੀਰ ਸਿੰਘ ਧਨੋਆ ਨੇ ਮੰਗ ਕੀਤੀ ਕਿ ਕੰਪਲੈਕਸ ਦੀਆਂ ਸੜਕਾਂ ਦੀ ਰਿਪੇਅਰ ਕਰਵਾਈ ਜਾਵੇ, ਕੰਪਲੈਕਸ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰਨ ਲਈ ਨਵਾਂ ਟਿਊਬਵੈਲ ਲਗਾਇਆ ਜਾਵੇ, ਕੰਪਲੈਕਸ ਦੀਆਂ ਇਮਾਰਤਾਂ ਦੀ ਰਿਪੇਅਰ ਕਰਵਾਈ ਜਾਵੇ| ਕੰਪਲੈਕਸ ਦੀਆਂ ਸਟਰੀਟ ਲਾਈਟਾਂ ਦੀ ਰਿਪੇਅਰ ਕਰਵਾਈ ਜਾਵੇ|
ਇਸ ਮੌਕੇ ਐਸ ਐਸ ਪੀ ਨੇ ਧਨੋਆ ਨੂੰ ਇਹਨਾਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿਤਾ ਅਤੇ ਧਨੋਆ ਦਾ ਮੰਗ ਪੱਤਰ ਅਗਲੀ ਕਾਰਵਾਈ ਲਈ ਪੁਲੀਸ ਹਾਊਸਿੰਗ ਕਾਰਪੋਰੇਸ਼ਨ ਨੂੰ ਭੇਜ ਦਿੱਤਾ|

Leave a Reply

Your email address will not be published. Required fields are marked *