ਪੂਡਾ ਇੰਜੀਨੀਅਰਜ਼ ਐਸੋਸੀਏਸ਼ਨ ਵਲੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ

ਪੂਡਾ ਇੰਜੀਨੀਅਰਜ਼ ਐਸੋਸੀਏਸ਼ਨ ਵਲੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ
ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰੇ ਸਰਕਾਰ- ਲਾਚੋਵਾਲ
ਐਸ ਏ ਐਸ ਨਗਰ, 4 ਅਪ੍ਰੈਲ (ਸ.ਬ.) ਪੂਡਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਛੇਵੇਂ ਤਨਖਾਹ ਕਮਿਸ਼ਨ ਦੀ ਕਾਰਵਾਈ ਪੂਰੀ ਕਰਦਿਆਂ ਇਸ ਦੀਆਂ ਸਿਫਾਰਿਸ਼ਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ| ਅੱਜ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਇੰਜੀਨੀਅਰ ਮਨਦੀਪ ਸਿੰਘ ਲਾਚੋਵਾਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਜਾਰੀ ਕੀਤੇ ਮੈਨੀਫੈਸਟੋ ਵਿੱਚ ਤਨਖਾਹ ਕਮਿਸ਼ਨ ਦੀ ਕਾਰਵਾਈ ਪੂਰੀ ਕਰ ਕੇ ਇਸ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ ਸਮੇਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਬਣਾਉਣ ਤੋਂ ਬਾਅਦ ਮੁਲਾਜ਼ਮਾਂ ਦੇ ਸਾਰੇ ਮੁੱਦੇ ਠੰਢੇ ਬਸਤੇ ਵਿੱਚ ਪਾਏ ਜਾ ਚੁੱਕੇ ਹਨ| ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦਾ ਇੱਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਤੇ ਵੀ ਖਜਾਨਾ ਖਾਲੀ ਹੋਣ ਦੀ ਗੱਲ ਕਰਨੀ ਬਿਲਕੁਲ ਵੀ ਜਾਇਜ਼ ਨਹੀਂ ਹੈ| ਉਹਨਾਂ ਕਿਹਾ ਕਿ ਪੰਜਾਬ ਵਿੱਚ ਕੰਮ ਕਰ ਰਹੇ ਕੇਂਦਰ ਸਰਕਾਰ ਦੇ ਮੁਲਾਜ਼ਮ ਅਤੇ ਗੁਆਂਢੀ ਰਾਜਾਂ ਦੇ ਮੁਲਾਜ਼ਮ ਨਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਪੰਜਾਬ ਦੇ ਕਰਮਚਾਰੀਆਂ ਤੋਂ ਕਿਤੇ ਵੱਧ ਤਨਖਾਹ ਲੈ ਰਹੇ ਹਨ ਜਿਸ ਕਰਕੇ ਪੰਜਾਬ ਦੇ ਕਰਮਚਾਰੀ ਉਹਨਾਂ ਦੀ ਤੁਲਨਾ ਵਿੱਚ ਲਗਾਤਾਰ ਗਰੀਬ ਹੁੰਦੇ ਜਾ ਰਹੇ ਹਨ| ਉਹਨਾਂ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤਾਂ ਸਰਕਾਰ ਨੇ ਦਿੱਤੀਆਂ ਨਹੀਂ, ਉਲਟਾ 200 ਰੁਪਏ ਪ੍ਰਤੀ ਮਹੀਨਾ ਹਰ ਕਰਮਚਾਰੀ ਨੂੰ ਟੈਕਸ ਲਗਾ ਦਿੱਤਾ ਗਿਆ ਹੈ|
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਜਾ ਰਹੇ ਡਾਕਟਰਾਂ ਨੂੰ ਪੂਰੀ ਤਨਖਾਹ ਦੇਣ ਦਾ ਕਦਮ ਸ਼ਲਾਘਾਯੋਗ ਹੈ, ਪਰ ਇੰਜੀਨੀਅਰ ਵੀ ਮਹਿੰਗੀਆਂ ਪੜ੍ਹਾਈਆਂ ਕਰ ਕੇ ਪ੍ਰਤੀਯੋਗੀ ਪ੍ਰੀਖਿਆਵਾਂ ਪਾਸ ਕਰ ਕੇ ਭਰਤੀ ਹੁੰਦੇ ਹਨ| ਉਹਨਾਂ ਨੂੰ ਵੀ ਓਸੇ ਤਰਜ਼ ਤੇ ਪੂਰੀ ਤਨਖਾਹ ਮਿਲਣੀ ਚਾਹੀਦੀ ਹੈ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸੋਸੀਏਸ਼ਨ ਦੇ ਉਪ ਪ੍ਰਧਾਨ ਇੰਜੀਨੀਅਰ ਅਨੁਜ ਸਹਿਗਲ, ਜਰਨਲ ਸਕੱਤਰ ਇੰਜੀਨੀਅਰ ਦਰਸ਼ਨ ਕੁਮਾਰ ਜਿੰਦਲ, ਮੁੱਖ ਬੁਲਾਰੇ ਇੰਜੀਨੀਅਰ ਸੂਰਜ ਮਨਚੰਦਾ, ਗਮਾਡਾ ਇਕਾਈ ਦੇ ਪ੍ਰਧਾਨ ਇੰਜੀਨੀਅਰ ਗੁਰਜੀਤ ਸਿੰਘ, ਇੰਜੀਨੀਅਰ ਮੁਕੇਸ਼ ਕੁਮਾਰ, ਇੰਜੀਨੀਅਰ ਵਾਸੁਦੇਵ ਆਨੰਦ, ਇੰਜੀਨੀਅਰ ਅਜੇ ਗਰਗ, ਇੰਜੀਨੀਅਰ ਪਰਮਿੰਦਰ ਸਿੰਘ, ਇੰਜੀਨੀਅਰ ਦਿਵਲੀਨ ਸਿੰਘ, ਇੰਜੀਨੀਅਰ ਸੁਖਵਿੰਦਰ ਸਿੰਘ, ਇੰਜੀਨੀਅਰ ਵਰੁਣ ਗਰਗ, ਇੰਜੀਨੀਅਰ ਜਸਜੋਤ ਸਿੰਘ, ਇੰਜੀਨੀਅਰ ਤਰੁਣ ਅਗਰਵਾਲ, ਇੰਜੀਨੀਅਰ ਹਰਮਨਦੀਪ ਸਿੰਘ ਖਹਿਰਾ, ਇੰਜੀਨੀਅਰ ਗੁਰਪਿਆਰ ਸਿੰਘ, ਇੰਜੀਨੀਅਰ ਬਲਜਿੰਦਰ ਸਿੰਘ, ਇੰਜੀਨੀਅਰ ਅਵਦੀਪ ਸਿੰਘ, ਇੰਜੀਨੀਅਰ ਹਰਪ੍ਰੀਤ ਸਿੰਘ, ਇੰਜੀਨੀਅਰ ਸਵਰਨਜੀਤ ਸਿੰਘ, ਇੰਜੀਨੀਅਰ ਪਰਮਵੀਰ ਸਿੰਘ, ਇੰਜੀਨੀਅਰ ਪਰਭਜੋਤ ਸਿੰਘ, ਇੰਜੀਨੀਅਰ ਅਨਮੋਲ ਸਿੰਘ ਸਮਰਾ, ਇੰਜੀਨੀਅਰ ਸਿਮਰਨਜੀਤ, ਇੰਜੀਨੀਅਰ ਵਿਨੇ ਕੁਮਾਰ, ਇੰਜੀਨੀਅਰ ਪਰਵਿੰਦਰ ਸਿੰਘ, ਇੰਜੀਨੀਅਰ ਵਿਜੇਪਾਲ ਸਿੰਘ ਗਿਲ ਅਤੇ ਇੰਜੀਨੀਅਰ ਅਕਸ਼ੇ ਗੋਇਲ ਸਮੇਤ ਬਹੁਤ ਸਾਰੇ ਇੰਜੀਨੀਅਰ ਮੌਜੂਦ ਸਨ|

Leave a Reply

Your email address will not be published. Required fields are marked *