ਪੂਰੀ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ| ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਦੀਪ ਸਿੰਘ ਚਮਿੰਡਾ ਲੁਧਿਆਣੇ ਵਾਲਿਆਂ ਦੇ ਗੋਲਡ ਮੈਡਾਲਿਸ਼ਟ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਤਿਲਕ-ਜੰਝੂ ਦੀ ਰਾਖੀ ਲਈ ਦਿੱਤੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਾਇਆ| ਭਾਈ ਰਵਿੰਦਰ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਇਲਾਵਾ ਭਾਈ ਗੁਰਦੀਪ ਸਿੰਘ ਖੰਨਾ, ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਬਾਬਾ ਪ੍ਰਿਤਪਾਲ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਿੰਦਰ ਸਿੰਘ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਮਹਿੰਦਰ ਸਿੰਘ, ਭਾਈ ਜੁਝਾਰ ਸਿੰਘ, ਭਾਈ ਹਰਪ੍ਰੀਤ ਸਿੰਘ, ਬੀਬੀ ਤੇਜਿੰਦਰ ਕੌਰ, ਭਾਈ ਬਲਜੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ | ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ | ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਹਜਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵਲੋੱ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ ਸਾਹਿਬ ਵਲੋ ਫਰੀ ਦਿੱਤੀ ਗਈ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ |
ਇਸ ਮੌਕੇ ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ 29 ਨਵੰਬਰ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਇਸ ਅਸਥਾਨ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ|

Leave a Reply

Your email address will not be published. Required fields are marked *