ਪੂਰੀ ਸ਼ਰਧਾ ਨਾਲ ਮਨਾਇਆ ਦਸਵੀਂ ਦਾ ਦਿਹਾੜਾ


ਐਸ ਏ ਐਸ ਨਗਰ, 24 ਨਵੰਬਰ  (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ  ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ|
ਇਸ ਧਾਰਮਿਕ ਸਮਾਗਮ ਵਿੱਚ ਭਾਈ ਕੁਲਵਿੰਦਰ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ  ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸਮੂਹ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰ ਉਦਾਸੀਆਂ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਵਾਇਆ| ਭਾਈ ਚਰਨਜੀਤ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਕੇਸਗੜ੍ਹ ਸਾਹਿਬ  ਵਾਲਿਆਂ ਨੇ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ| 
ਇਸਤੋਂ ਇਲਾਵਾ ਭਾਈ                 ਅਜਮੇਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਹਰਵਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਬਹਾਦਰ ਸਿੰਘ, ਭਾਈ ਸੁਖਦੇਵ ਸਿੰਘ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਭਾਈ ਸੰਤਬੀਰ ਸਿੰਘ, ਸ਼੍ਰੋਮਣੀ ਪ੍ਰੰਚਾਰਕ ਭਾਈ ਸੁਰਜੀਤ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਗੁਰਪ੍ਰੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ  ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *