ਪੈਂਸ਼ਨਰਾਂ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ

ਖਰੜ,16 ਸਤੰਬਰ (ਸ਼ਮਿੰਦਰ ਸਿੰਘ) ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਮੁਹਾਲੀ ਵੱਲੋਂ ਵਿਜੇ ਕੁਮਾਰ ਦੀ ਅਗਵਾਈ ਹੇਠ ਕਨਵੈਨਸ਼ਨ ਕੀਤੀ ਗਈ| ਇਸ ਮੌਕੇ ਸਟੇਟ ਕਮੇਟੀ ਦੇ ਆਗੂ ਸ੍ਰ. ਧਨਵੰਤ ਸਿੰਘ ਭੱਠਲ ਸਟੇਟ ਜਨਰਲ ਸਕੱਤਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ|
ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਪਾਵਰ ਕਾਮ ਅਤੇ ਪੰਜਾਬ ਸਰਕਾਰ ਦੀਆਂ ਗਲਤ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਤੇ ਚਾਨਣਾ ਪਾਇਆ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ, ਮਜਦੂਰ ਅਤੇ ਕਿਸਾਨ ਵਿਰੋਧੀ ਅਤੇ ਪਬਲਿਕ ਸੈਕਟਰ ਨੂੰ ਤੋੜਨ ਲਈ ਅਪਣਾਈ ਨੀਤੀ ਦਾ ਵਿਰੋਧ ਕੀਤਾ ਗਿਆ| 
ਆਗੂਆਂ ਨੇ ਸਰਕਾਰ ਅਤੇ ਪਾਵਰ ਕਾਮ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੈਨਸ਼ਨਰਾਂ ਦੀਆਂ ਮੰਗਾ ਤੁਰੰਤ ਨਾ ਮੰਨੀਆਂ ਗਈਆਂ ਤਾਂ ਜੱਥੇਬੰਦੀ ਨੂੰ ਭਵਿੱਖ ਵਿੱਚ ਸਖਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਵੇਗਾ ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ| 
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਕੁਮਾਰ ਡਿਵੀਜਨ ਪ੍ਰਧਾਨ, ਗੁਰਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਰਣਜੀਤ ਸਿੰਘ ਸਰਕਲ ਸਕੱਤਰ, ਨਿਰਮਲ ਸਿੰਘ ਡਿਵੀਜਨ ਸਕੱਤਰ, ਸੁਭਾਸ਼ ਚੰਦਰ ਕੈਸ਼ੀਅਰ, ਬਲਬੀਰ ਚੰਦ ਪ੍ਰੈਸ ਸਕੱਤਰ, ਰਮੇਸ਼ ਚੰਦ, ਸੋਮਨਾਥ, ਬਲਵੀਰ ਸਿੰਘ, ਕਪਲ ਦੇਵ ਅਤੇ ਗੁਰਮੀਤ ਸਿੰਘ ਸੈਣੀ ਵੀ ਹਾਜ਼ਰ ਸਨ|

Leave a Reply

Your email address will not be published. Required fields are marked *