ਪੈਟਰੋਲ ਕੀਮਤਾਂ ਵਿੱਚ ਵਾਧੇ ਦੀ ਨਿਖੇਧੀ

ਐਸ ਏ ਐਸ ਨਗਰ, 17 ਦਸੰਬਰ (ਸ.ਬ.) ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪੈਟਰੋਲ ਕੀਮਤਾਂ ਵਿੱਚ ਵਾਧੇ ਦੀ ਨਿਖੇਧੀ ਕੀਤੀ ਹੈ| ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਮਹਿੰਗਾਈ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕਰ ਦਿੱਤਾ ਹੈ| ਅੰਤਰਰਾਸ਼ਟਰੀ ਪੱਧਰ ਉੱਤੇ ਤੇਲ ਦੀਆਂ ਕੀਮਤਾਂ ਕਾਫੀ ਘੱਟ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਲਗਾਤਾਰ ਕੀਮਤਾਂ ਵਿੱਚ ਵਾਧਾ ਕਰਕੇ ਲੋਕਾਂ ਨਾਲ ਧੋਖਾ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਯੂ.ਪੀ.ਏ. ਸਰਕਾਰ ਦੌਰਾਨ ਤੇਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਪਿੱਟ-ਸਿਆਪਾ ਕਰਨ ਵਾਲੇ ਆਗੂ ਹੁਣ ਕਿਉਂ ਚੁੱਪ ਹਨ| ਮੋਦੀ ਸਰਕਾਰ ਅੰਤਰਰਾਸ਼ਟਰੀ ਬਜਾਰ ਅੰਦਰ ਘਟੀਆਂ ਹੋਈਆਂ ਕੀਮਤਾਂ ਦਾ ਲਾਭ ਲੋਕਾਂ ਨੂੰ ਦੇਣ ਦੀ ਬਜਾਏ ਉਲਟਾ ਲੋਕਾਂ ਨੂੰ ਤੰਗ ਪ੍ਰੇਸ਼ਨ ਕਰਨ ਤੇ ਲੱਗੀ ਹੋਈ ਹੈ ਅਤੇ ਅਕਾਲੀ ਹੁਣ ਮੂਕ ਦਰਸ਼ਕ ਬਣ ਕੇ ਤਮਾਸ਼ਾ ਵੇਖ ਰਹੇ ਹਨ  ਜਿਸ ਨਾਲ ਉਨ੍ਹਾਂ ਦਾ ਦੋਗਲਾ ਚਿਹਰਾ ਲੋਕਾਂ ਸਾਹਮਣੇ ਆ ਚੁੱਕਾ ਹੈ|

Leave a Reply

Your email address will not be published. Required fields are marked *