ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਰੁੱਧ ਸੜਕਾਂ ਤੇ ਉਤਰੇ ‘ਆਪ’ ਵਰਕਰ

ਨਵੀਂ ਦਿੱਲੀ, 1 ਜੁਲਾਈ (ਸ.ਬ.) ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਮੋਦੀ ਸਰਕਾਰ ਨੂੰ ਘੇਰਿਆ| ‘ਆਪ’ ਪਾਰਟੀ ਅੱਜ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ| ਪਾਰਟੀ ਨੇ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਵਧੀਆਂ ਹੋਈਆਂ ਕੀਮਤਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ| ‘ਆਪ’ ਪਾਰਟੀ ਦੇ ਕਈ ਵਰਕਰਾਂ ਅਤੇ ਨੇਤਾਵਾਂ ਨੇ ਸਾਈਕਲਾਂ ਤੇ ਮੋਦੀ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਨੂੰ ਨੀਂਦ ਤੋਂ ਜਗਾਉਣ ਦਾ ਕੰਮ ਕੀਤਾ|
‘ਆਪ’ ਨੇਤਾ ਗੋਪਾਲ ਰਾਏ ਨੇ ਪ੍ਰਦਰਸ਼ਨ ਕਰਦਿਆਂ ਦੀਆਂ ਕੁਝ ਤਸਵੀਰਾਂ ਵੀ ਟਵਿੱਟਰ ਤੇ ਸ਼ੇਅਰ ਕੀਤੀਆਂ ਹਨ| ਇਸ ਦੇ ਨਾਲ ਹੀ ਉਨ੍ਹਾਂ ਨੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਵਿਰੋਧ ਪ੍ਰਦਰਸ਼ਨ ਕੀਤਾ| ਉਨ੍ਹਾਂ ਨੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਵਾਪਸ ਲੈਣ ਲਈ ਮੋਦੀ ਸਰਕਾਰ ਵਿਰੋਧ ਨਾਅਰੇ ਲਾਏ| 
ਗੋਪਾਲ ਰਾਏ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵੱਧਣ ਨਾਲ ਆਮ ਲੋਕਾਂ ਦੀਆਂ ਜ਼ਰੂਰਤ ਦੀਆਂ ਚੀਜ਼ਾਂ ਮਹਿੰਗੀਆਂ ਹੋਈਆਂ ਹਨ| ਮੋਦੀ ਸਰਕਾਰ ਮਾਲਾਮਾਲ ਤੇ ਜਨਤਾ ਬੇਹਾਲ ਹੋਈ ਹੈ|
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਅਜਿਹਾ ਹੀ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਸੀ| ਉਨ੍ਹਾਂ ਨੇ ਵੀ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦਿਆਂ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ|

Leave a Reply

Your email address will not be published. Required fields are marked *