ਪੈਟਰੋਲ ਵਿੱਚ ਹੁਣ ਤੱਕ 5.73 ਰੁ: ਦਾ ਵਾਧਾ, ਪੰਜਾਬ ਵਿੱਚ ਡੀਜ਼ਲ 82 ਰੁ: ਤੋਂ ਪਾਰ

ਨਵੀਂ ਦਿੱਲੀ, 17 ਫਰਵਰੀ (ਸ.ਬ.) ਅੱਜ ਲਗਾਤਾਰ ਨੌਵੇਂ ਦਿਨ ਪੈਟਰੋਲ ਅਤੇ ਡੀਜ਼ਲ ਕੀਮਤਾਂ ਵਿਚ ਤੇਜ਼ੀ ਦਰਜ ਕੀਤੀ ਗਈ। ਪੈਟਰੋਲ-ਡੀਜ਼ਲ ਦੀ ਕੀਮਤ ਅੱਜ 25-25 ਪੈਸੇ ਵਧਾਈ ਗਈ ਹੈ। ਇਸ ਨਾਲ ਦਿੱਲੀ ਵਿਚ ਪੈਟਰੋਲ ਦੀ ਕੀਮਤ 25 ਪੈਸੇ ਚੜ੍ਹ ਕੇ 89.54 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 79.95 ਰੁਪਏ ਪ੍ਰਤੀ ਲਿਟਰ ਤੇ ਪਹੁੰਚ ਗਈ ਹੈ।

ਜਨਵਰੀ ਤੇ ਫਰਵਰੀ ਵਿੱਚ ਹੁਣ ਤੱਕ ਕੁੱਲ ਮਿਲਾ ਕੇ 21 ਵਾਰ ਕੀਮਤਾਂ ਵਿਚ ਵਾਧਾ ਹੋਣ ਨਾਲ ਪੈਟਰੋਲ ਇਸ ਸਾਲ ਹੁਣ ਤੱਕ 5.73 ਰੁਪਏ ਅਤੇ ਡੀਜ਼ਲ 6.08 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਚੁੱਕਾ ਹੈ।

ਪੰਜਾਬ ਵਿਚ ਕਈ ਜਗ੍ਹਾ ਡੀਜ਼ਲ 81 ਰੁਪਏ ਤੋਂ ਪਾਰ ਹੋ ਗਿਆ ਹੈ। ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 90.54 ਰੁਪਏ ਅਤੇ ਡੀਜ਼ਲ ਦੀ 81.67 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਪਟਿਆਲਾ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 90 ਰੁਪਏ 98 ਪੈਸੇ ਤੇ ਡੀਜ਼ਲ ਦੀ 82 ਰੁਪਏ 6 ਪੈਸੇ ਪ੍ਰਤੀ ਲਿਟਰ ਅਤੇ ਲੁਧਿਆਣਾ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 91 ਰੁਪਏ 10 ਪੈਸੇ ਤੇ ਡੀਜ਼ਲ ਦੀ 82 ਰੁਪਏ 17 ਪੈਸੇ ਪ੍ਰਤੀ ਲਿਟਰ ਤੇ ਪਹੁੰਚ ਗਈ ਹੈ।

ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 16 ਪੈਸੇ ਅਤੇ ਡੀਜ਼ਲ ਦੀ 82 ਰੁਪਏ 24 ਪੈਸੇ ਹੋ ਗਈ ਹੈ। ਮੁਹਾਲੀ ਵਿੱਚ ਪੈਟਰੋਲ ਦੀ ਕੀਮਤ 91 ਰੁਪਏ 45 ਪੈਸੇ ਅਤੇ ਡੀਜ਼ਲ ਦੀ 82 ਰੁਪਏ 50 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 86 ਰੁਪਏ 17 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 79 ਰੁਪਏ 65 ਪੈਸੇ ਪ੍ਰਤੀ ਲਿਟਰ ਰਹੀ।

Leave a Reply

Your email address will not be published. Required fields are marked *