ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ: ਜਸਵੀਰ ਸਿੰਘ

ਐਸ.ਏ.ਐਸ.ਨਗਰ, 18 ਸਤੰਬਰ (ਸ.ਬ.) ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਪੈਨਸ਼ਨ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ| ਜਿਸ ਵਿੱਚ ਸਿੱਖਿਆ, ਸਿਹਤ, ਤਕਨੀਕੀ ਸਿੱਖਿਆ ਅਤੇ ਹੋਰਨਾਂ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਅਧਿਕਾਰੀਆਂ/ ਕਰਮਚਾਰੀਆਂ ਨੇ ਸ਼ਿਰਕਤ ਕੀਤੇ ਅਤੇ ਆਪਣੀ ਪੈਨਸ਼ਨ ਸਬੰਧੀ ਤਰੁੱਟੀਆਂ ਬਾਰੇ ਜਾਣੂ ਕਰਵਾਇਆ ਗਿਆ|
ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਜਸਵੀਰ ਸਿੰਘ ਨੇ ਸਬੰਧਿਤ ਵਿਭਾਗਾਂ ਦੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਆਖਿਆ ਕਿ ਉਹ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਅਧਿਕਾਰੀਆਂ/ਕਰਮਚਾਰੀਆਂ ਦੀਆਂ ਪੈਨਸ਼ਨਾਂ ਸਬੰਧੀ ਤਰੁੱਟੀਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਉਣ| ਇਸ ਮੌਕੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਪੈਨਸ਼ਨਾਂ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ 10 ਸ਼ਿਕਾਇਤਾਂ ਪ੍ਰਾਪਤ ਹੋਈਆਂ| ਜਿਨ੍ਹਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ|
ਪੈਨਸ਼ਨ ਲੋਕ ਅਦਾਲਤ ਵਿੱਚ ਅਕਾਊਂਟੈਟ ਜਨਰਲ ਪੰਜਾਬ ਦੇ ਦਫਤਰ ਦੀ ਟੀਮ ਵੀ ਵਿਸ਼ੇਸ਼ ਤੌਰ ਤੇ ਹਾਜਰ ਹੋਈ ਅਤੇ ਸੇਵਾ ਮੁਕਤ ਅਧਿਕਾਰੀਆਂ/ਕਰਮਚਾਰੀਆਂ ਦੀਆਂ ਪੈਨਸ਼ਨਾਂ ਰਿਵਾਇਜ਼ ਹੋਣ ਸਬੰਧੀ ਅਤੇ ਉਨ੍ਹਾਂ ਨੂੰ ਮਿਲਣ ਵਾਲੇ ਲਾਭ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ| ਇਸ ਮੌਕੇ ਏ.ਜੀ. ਪੰਜਾਬ ਤੋਂ ਜਸਵਿੰਦਰ ਸਿੰਘ ਗਿੱਲ ਏ.ਓ., ਨਰਿੰਦਰ ਪੁਰੀ ਸੀਨੀਅਰ ਸਹਾਇਕ, ਪ੍ਰੀਅੰਕਾ ਏ.ਏ.ਓ., ਦਫਤਰ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੇ ਸੁਪਰਡੈਂਟ ਭੁਪਿੰਦਰ ਕੌਰ, ਐਲ.ਡੀ.ਐਮ. ਸ੍ਰੀ ਰਮੇਸ਼ ਗਰਗ, ਪ੍ਰਦੀਪ ਕੁਮਾਰ, ਰਮਨਦੀਪ ਕੌਰ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *