ਪੈਨਸ਼ਨਰਾਂ ਦੇ ਮਸਲੇ ਹੱਲ ਕਰਨ ਦੀ ਮੰਗ

ਐਸ ਏ ਐਸ ਨਗਰ, 13 ਜੁਲਾਈ (ਸ.ਬ.) ਪੰਜਾਬ ਗੌਰਮਿੰਟ ਪੈਨਸ਼ਨਰਜ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਸ. ਰਘਬੀਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਮੋਹਨ ਸਿੰਘ ਨੇ ਦਸਿਆ ਕਿ ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਦੇ ਸਾਰੇ ਮਸਲੇ ਹਲ ਕੀਤੇ ਜਾਣ, 22 ਮਹੀਨਿਆਂ ਤੋਂ ਡੀ ਏ ਦੇ ਬਕਾਏ ਦੀ ਅਦਾਇਗੀ ਕੀਤੀ ਜਾਵੇ| ਜਨਵਰੀ 17 ਤੋਂ 4 ਫੀਸਦੀ ਡੀ ਏ ਦੀ ਕਿਸ਼ਤ ਜਾਰੀ ਕੀਤੀ ਜਾਵੇ, 20 ਫੀਸਦੀ ਅੰਤਿਮ ਰਿਲੀਫ ਦਿਤੀ  ਜਾਵੇ, ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ|

Leave a Reply

Your email address will not be published. Required fields are marked *