ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਐਸ ਏ ਐਸ ਨਗਰ, 24 ਜੂਨ (ਸ.ਬ.) ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮੁਹਾਲੀ ਦੀ ਕਾਰਜਕਾਰਨੀ ਦੀ ਮੀਟਿੰਗ ਰਘਬੀਰ ਸਿੰਘ ਸੰਧੂ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ|
ਮੀਟਿੰਗ ਵਿੱਚ ਐਸੋਸੀਏਸ਼ਨ ਦੇ ਕਾਰਜਕਾਰਨੀ ਮੈਂਬਰ ਸਾਥੀ ਕਰਨੈਲ ਸਿੰਘ ਦੇ ਜਵਾਨ ਪੁੱਤਰ ਮੇਜਰ ਡਾ: ਰਾਜਿੰਦਰ ਸਿੰਘ ਦੀ ਬੇਵਕਤ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ| ਵਿਛੜੀ ਆਤਮਾ ਨੂੰ 2 ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਦੁੱਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ| ਡਾ : ਰਾਜਿੰਦਰ ਸਿੰਘ ਦੀ ਅੰਤਿਮ ਅਰਦਾਸ 26 ਜੂਨ ਨੂੰ 12:30 ਤੋਂ 1:30 ਦੇ ਦਰਮਿਆਨ ਗੁਰਦੁਆਰਾ ਫੇਜ਼ 6 ਨੇੜੇ ਮੈਕਸ ਹਸਪਤਾਲ ਹੋਵੇਗੀ| ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਮੋਹਨ ਸਿੰਘ ਅਤੇ ਹੋਰ ਅਹੁਦੇਦਾਰ ਮੌਜੂਦ ਸਨ|

Leave a Reply

Your email address will not be published. Required fields are marked *