ਪੈਰਾਗਾਨ ਸਕੂਲ ਵਿਖੇ ਪ੍ਰਾਥਨਾ ਸਭਾ ਦਾ ਆਯੋਜਨ

ਐਸ ਏ ਐਸ ਨਗਰ, 23 ਦਸੰਬਰ (ਸ.ਬ.) ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 71 ਮੁਹਾਲੀ ਵਿਖੇ ਅੱਜ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨਿਰਮਲਾ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੇ ‘ਦੇਹ ਸ਼ਿਵਾ ਵਰ ਮੋਹ ਇਹ ਹੈ’ ਸ਼ਬਦ ਗਾਇਨ ਕੀਤਾ| ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ| ਸਕੂਲ ਦੇ ਅਧਿਆਪਕ ਸ਼੍ਰੀਮਤੀ ਲਵਲੀਨ ਕੌਰ ਅਤੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਸ਼੍ਰੀ ਮਨਿੰਦਰ ਪਾਲ ਸਿੰਘ ਨੇ ਚਾਰ ਸਾਹਿਬਜਾਦਿਆਂ ਦੀ ਜੀਵਨੀ ਤੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਭਵਿੱਖ ਵਿੱਚ ਹਰ ਸਾਲ ਆਉਣ ਵਾਲੇ ਸ਼ਹੀਦੀ ਜੋੜ ਮੇਲੇ ਵਿੱਚ ਸ਼ਾਮਲ ਹੋਣ ਲਈ ਅਤੇ ਉਹਨਾਂ ਨੂੰ ਸ਼ਰਧਾਂਜਲੀ ਦੇਣ ਲਈ ਪ੍ਰੇਰਿਤ ਕੀਤਾ ਗਿਆ|

Leave a Reply

Your email address will not be published. Required fields are marked *