ਪੈਰਾਗਾਨ ਸਕੂਲ ਸੈਕਟਰ-71 ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਐਸ ਏ ਐਸ ਨਗਰ,13 ਜਨਵਰੀ (ਸ.ਬ.) ਪੈਰਾਗਾਨ ਸੀਨੀਅਰ ਸੈਂਕੇਡਰੀ ਸਕੂਲ ਸੈਕਟਰ -71 ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ| ਇਸ ਮੌਕੇ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਅਤੇ ਲੋਕ ਨਾਚ ਕੀਤਾ| ਇਸ ਮੌਕੇ ਵਿਦਿਆਰਥੀਆਂ ਨੂੰ ਦੁਲਾ ਭੱਟੀ ਦੀ ਕਹਾਣੀ ਬਾਰੇ ਜਾਣਕਾਰੀ ਦਿਤੀ ਗਈ| ਇਸ ਮੌਕੇ ਵਿਦਿਆਰਥੀਆਂ ਨੂੰ ਰਿਉੜੀਆਂ, ਗਚਕ ਅਤੇ ਮੂੰਗਫਲੀਆਂ ਵੰਡੀਆ ਗਈਆਂ|  ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਾ ਸ਼ਰਮਾ ਨੇ ਇਸ ਮੌਕੇ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿਤੀ|

Leave a Reply

Your email address will not be published. Required fields are marked *