ਪੈਰਾਗਾਨ ਸਕੂਲ ਸੈਕਟਰ 71 ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ

ਐਸ ਏ ਐਸ ਨਗਰ, 13 ਅਪ੍ਰੈਲ (ਸ.ਬ.) ਪੈਰਾਗਾਨ ਸੀਨੀਅਰ ਸੈਕੇਂਡਰੀ ਸਕੂਲ ਸੈਕਟਰ 71 ਮੁਹਾਲੀ ਵਿਖੇ ਵਿਸਾਖੀ ਸਬੰਧੀ ਵਿਸ਼ੇਸ ਸਭਾ ਦਾ ਆਯੋਜਨ ਕੀਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਨਿਰਮਲਾ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਬੱਚਿਆਂ ਵਲੋਂ ਗਿੱਧਾ , ਭੰਗੜਾ ਪੇਸ਼ ਕੀਤਾ ਗਿਆ| ਇਸ ਮੌਕੇ ਬੱਚਿਆਂ ਨੂੰ ਇਤਿਹਾਸਿਕ ਡਾਕੂਮਂੈਟਰੀ ਵੀ ਦਿਖਾਈ ਗਈ| ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋਗਰਾਮ ਅਫਸਰ ਮਨਿੰਦਰਪਾਲ ਸਿੰਘ ਨੇ ਬੱਚਿਆਂ ਨੂੰ ਵਿਸਾਖੀ ਦੀ ਇਤਿਹਾਸਿਕ ਮਹਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਆਪਣੇ ਸਭਿਆਚਾਰ ਨਾਲ ਜੁੜਨ ਲਈ ਕਿਹਾ| ਇਸ ਮੌਕੇ ਸ਼ਰਨਜੀਤ ਕੌਰ ਤਾਨੀਆ ਢਿੱਲੋਂ, ਮੁਕੇਸ਼ ਕੁਮਾਰ, ਸੰਧਿਆ ਕੋਹਲੀ ਵੀ ਮੌਜੂਦ ਸਨ|

Leave a Reply

Your email address will not be published. Required fields are marked *