ਪੈਰਾਗਾਨ-69 ਦੇ ਬੱਚਿਆਂ ਨੇ ਤਮਗੇ ਜਿੱਤੇ

ਐਸ ਏ ਐਸ ਨਗਰ,18 ਅਕਤੂਬਰ (ਸ.ਬ.) ਪੰਜਾਬ ਸਰਕਾਰ ਦੁਆਰਾ ਕਰਵਾਏ ਗਏ ਜੋਨਲ ਪੱਧਰ ਅਤੇ ਜਿਲ੍ਹਾ ਪੱਧਰ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਪੈਰਾਗਾਨ ਸੀਨੀਅਰ ਸੈਕੰਡਰੀ ਸੈਕਟਰ-69 ਮੁਹਾਲੀ ਦੇ ਵਿਦਿਆਰਥੀਆਂ ਨੇ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ| ਸਕੂਲ ਦੇ ਨੌਵੀ ਸ਼੍ਰੇਣੀ ਦੇ ਵਿਦਿਆਰਥੀ ਦਿਲਪ੍ਰੀਤ ਸਹੋਤਾ ਨੇ ਜ਼ੋਨਲ ਮੁਕਾਬਲਿਆਂ ਵਿੱਚ 100 ਮੀਟਰ ਅਤੇ200 ਮੀਟਰ ਅਥਲੈਟਿਕਸ ਵਿੱਚ ਸੋਨੇ ਦੇ ਤਮਗੇ ਹਾਸਿਲ ਕੀਤੇ ਹਨ ਅਤੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਕਾਂਸਾ, ਚਾਂਦੀ ਅਤੇ ਸੋਨੇ ਦਾ ਤਮਗਾ ਹਾਸਿਲ ਕਰਕੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ| ਇਸਦੇ ਨਾਲ ਹੀ ਗਿਆਰਵੀਂ ਨਾਨ-ਮੈਡੀਕਲ ਦੀ ਵਿਦਿਆਰਥਣ ਅਰਸ਼ੀਆ ਕੌਰ ਨੇ64ਵੀਂ ਪੰਜਾਬ ਸਕੂਲ ਗੇਮਜ਼ ਸਵਿਮਿੰਗ ਚੈਪੀਅਨਸ਼ਿਪ ਸੰਗਰੂਰ ਵਿਖੇ 8 ਅਕਤੂਬਰ ਤੋਂ 10 ਅਕਤੂਬਰ ਦੌਰਾਨ ਕਰਵਾਏ ਗਏ ਮੁਕਾਬਲਿਆਂ ਵਿੱਚ 100 ਮੀਟਰ ਬ੍ਰੈਸਟ ਸਟ੍ਰੋਕ (ਅੰਡਰ -17 ਗਰਲਜ਼) ਵਿੱਚ ਕਾਂਸੇ ਦਾ ਤਮਗਾ ਅਤੇ 200 ਮੀਟਰ ਬ੍ਰੈਸਟ ਸਟ੍ਰੋਕ (ਅੰਡਰ-17 ਗਰਲਜ਼) ਵਿੱਚ ਸੋਨੇ ਦਾ ਤਮਗਾ ਹਾਸਿਲ ਕੀਤਾ| ਸਕੂਲ ਦੇ ਡਾਇਰੈਕਟਰ ਮੋਹਨਬੀਰ ਸਿੰਘ ਸ਼ੇਰਗਿੱਲ ਨੇ ਬੱਚਿਆਂ ਦੀ ਵਧੀਆ ਕਾਰਗੁਜਾਰੀ ਲਈ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਬੱਚਿਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਨ ਅਤੇ ਅੱਗੇ ਵਧਣ ਲਈ ਪ੍ਰੇਰਿਆ| ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਮਰਜੀਤ ਕੌਰ ਵੀ ਮੌਜੂਦ ਸਨ|

Leave a Reply

Your email address will not be published. Required fields are marked *