ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ

ਐਸ  ਏ ਐਸ ਨਗਰ, 13 ਜੁਲਾਈ (ਸ.ਬ.) ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ ਗਏ|  ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਦਿਨੋਂ ਦਿਨ ਸਾਡਾ ਵਾਤਾਵਰਨ ਗੰਧਲਾ ਹੁੰਦਾ ਜਾ ਰਿਹਾ ਹੈ, ਇਸ ਲਈ ਹਰ ਇਨਸਾਨ ਨੂੰ ਪੌਦੇ ਲਗਾਉਣੇ ਚਾਹੀਦੇ ਹਨ| ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਰੁੱਖਾਂ ਦੀ ਕਟਾਈ ਬਹੁਤ ਧੱੜਲੇ ਨਾਲ ਹੋ ਰਹੀ ਹੈ, ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ|
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਲਾਂਡਰਾ, ਚੇਅਰਮੈਨ ਜਸਵੀਰ ਸਿੰਘ, ਕਾਮਰੇਡ ਜੋਰਾ ਸਿੰਘ, ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ, ਜਗੀਰ ਸਿੰਘ ਕੰਬਾਲਾ, ਸੰਤ ਸਿੰਘ, ਸਤਪਾਲ ਸਿੰਘ, ਮਲਕੀਤ ਸਿੰਘ, ਸੁਰਿੰਦਰ ਸਿੰਘ, ਪਾਲ ਸਿੰਘ ਗੋਚਰ, ਹਰਦੀਪ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *