ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ


ਚੰਡੀਗੜ੍ਹ,9 ਅਕਤੂਬਰ (ਸ.ਬ.)êਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਵਲੋਂ ਉਤਰ ਪ੍ਰਦੇਸ਼ ਦੇ ਹਾਥਰਸ ਵਿਖੇ ਦਲਿਤ ਲੜਕੀ ਨਾਲ ਜਬਰ ਜਨਾਹ ਅਤੇ ਮੌਤ ਦੇ ਮਾਮਲੇ ਖਿਲਾਫ਼ ਰੋਸ ਪ੍ਰਦਰਸ਼ਨ  ਕੀਤਾ| 
ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਯੂ ਪੀ ਸਰਕਾਰ ਹਾਥਰਸ ਪੀੜ੍ਹਤਾਂ ਨੂੰ ਇਨਸਾਫ ਦੇਣ ਦੀ ਥਾਂ ਬਦਨਾਮੀ ਕਰ ਰਹੀ ਹੈ ਅਤੇ ਇਸ ਮਾਮਲੇ ਨੂੰ ਦਬਾਇਆ ਜਾ ਰਿਹਾ ਹੈ| ਉਹਨਾਂ ਕਿਹਾ  ਕਿ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ ਤੇ ਮੁਲਜ਼ਮਾਂ ਨੂੰ ਸਖਤ ਸਜ਼ਾ ਦਿੱਤੀ              ਜਾਵੇ, ਜਿਸ ਨਾਲ ਪੀੜਤਾਂ ਦੇ ਪਰਿਵਾਰ ਨੂੰ ਇਨਸਾਫ ਮਿਲ ਸਕੇ| 
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸਿਆਮ ਨਾਢਾ, ਸੁਖਵਿੰਦਰ ਸਿੰਘ ਵਾਸੀਆਂ, ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਸੰਤ ਸਿੰਘ ਕੁਰੜੀ, ਦਲਜੀਤ ਸਿੰਘ ਮਨਾਣਾ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਅਜਾਇਬ ਨਾਡਾ, ਨਰਿੰਦਰ ਸਿੰਘ, ਮਨਜੀਤ ਸਿੰਘ, ਜਸਵੀਰ ਸਿੰਘ ਢਕੋਰਾਂ, ਸਾਹਬ ਸਿੰਘ ਮੋਲੀ, ਓਮ ਪ੍ਰਕਾਸ਼ ਨਾਡਾ, ਸੁਭਾਸ਼ ਗੋਚਰ, ਹਰਦੀਪ ਸਿੰਘ ਮਟੌਰ, ਸਤਪਾਲ ਸਿੰਘ ਸਵਾੜਾ, ਜਗਤਾਰ ਸਿੰਘ ਹਾਜ਼ਰ ਸਨ|

Leave a Reply

Your email address will not be published. Required fields are marked *