ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢੀ


ਚੰਡੀਗੜ੍ਹ, 23 ਜਨਵਰੀ (ਸ.ਬ.) ਖੇਤੀ ਕਾਨੂੰਨਾਂ ਨੂੰ ਲੈ ਕੇ ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਰੈਲੀ ਕੱਢੀ ਗਈ ਜੋ ਗੁਰਦੁਆਰਾ ਬਾਗ ਸ਼ਹੀਦਾਂ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਯਾਦਵਿੰਦਰਾ ਚੌਕ ਸੱਤ ਫੇਜ਼ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੂੰ ਹੋ ਕੇ ਡੀਸੀ ਦਫ਼ਤਰ ਵਿਖੇ ਸਮਾਪਤ ਹੋਈ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਦੋਧੀਆਂ ਨੇ ਹਿੱਸਾ ਲਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਕਿਸਾਨੀ ਅੰਦੋਲਨ ਨੂੰ ਹਮਾਇਤ ਦੇਣ ਦਾ ਅਹਿਦ ਲਿਆ ਗਿਆ। ਇਸ ਮੌਕੇ ਬੁਲਾਰਿਆਂ ਵਲੋਂ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਇੰਦਰਜੀਤ ਸਿੰਘ ਗਰੇਵਾਲ ਤੇ ਸੱਜਣ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਸਬਰ ਪਰਖ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਨੂੰ ਤਾਰੋਪੀਡ ਕਰਨ ਲਈ ਕੋਝੀਆਂ ਚਾਲਾਂ ਚਲੀਆਂ ਜਾ ਰਹੀਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਜਸਵੀਰ ਸਿੰਘ ਨਰੈਣਾ, ਇੰਦਰ ਸਿੰਘ ਕੁੰਭੜਾ, ਡਾ ਗੁਰਮੀਤ ਸਿੰਘ ਗੜੋਲੀਆਂ, ਸੁਖਵਿੰਦਰ ਸਿੰਘ ਕੁੰਭੜਾ, ਗੁਰਪ੍ਰੀਤ ਸਿੰਘ ਕਰਤਾਰਪੁਰ, ਸਿਤਾਰ ਖ਼ਾਨ, ਰਜਵੰਤ ਸਿੰਘ ਤਸੌਲੀ, ਸੰਤ ਸਿੰਘ ਕੁਰੜੀ, ਬਲਵਿੰਦਰ ਸਿੰਘ ਬੀੜ, ਪ੍ਰਧਾਨ ਮੁਹਾਲੀ, ਸਤਵੀਰ ਸਿੰਘ ਸੱਤਾ, ਜਗਦੀਸ਼ ਸਿੰਘ, ਹਾਕਮ ਸਿੰਘ, ਦਲਜੀਤ ਸਿੰਘ, ਮਨਜੀਤ ਸਿੰਘ, ਨਰਿੰਦਰ ਸਿੰਘ ਸਿਆਊ, ਹਰਜੀਤ ਸਿੰਘ, ਸਤਪਾਲ ਸਿੰਘ, ਜਸਬੀਰ ਸਿੰਘ ਢਕੋਰਾਂ, ਹਰਦੀਪ ਸਿੰਘ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *