ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਕਿਸਾਨਾਂ ਦੇ ਕਰਜੇ ਮਾਫ ਕਰਨ ਦੀ ਮੰਗ

ਐਸ ਏ ਐਸ ਨਗਰ, 13 ਮਾਰਚ (ਸ.ਬ.) ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਦੀ ਇੱਕ ਮੀਟਿੰਗ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਦੀ ਅਗਵਾਈ ਵਿੱਚ ਹੋਈ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਭਾਗੋਮਾਜਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਚੋਣਾਂ ਵੇਲੇ ਕਿਸਾਨਾਂ ਅਤੇ ਮਜਦੂਰਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਕਿਸਾਨਾਂ ਤੇ ਮਜਦੂਰਾਂ ਵਿੱਚ ਰੋਸ ਫੈਲ ਰਿਹਾ ਹੈ| ਉਹਨਾਂ ਕਿਹਾ ਕਿ ਪੰਜਾਬ ਵਿੱਚ ਵੀ ਕਾਂਗਰਸ ਨੇ ਚੋਣਾਂ ਮੌਕੇ ਕਿਸਾਨਾਂ ਤੇ ਮਜਦੂਰਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਫਿਰ ਵੀ ਇਹਨਾਂ ਦੀ ਪੂਰਤੀ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ|
ਉਹਨਾਂ ਕਿਹਾ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸੈਕਟਰ 21 ਵਿਖੇ ਮਨਾਇਆ ਜਾਵੇਗਾ|
ਉਹਨਾਂ ਮੰਗ ਕੀਤੀ ਕਿ ਕਿਸਾਨਾਂ ਦਾ ਕਰਜਾ ਮਾਫ ਕੀਤਾ ਜਾਵੇ, ਖੇਤੀ ਦੇ ਸਹਾਇਕ ਧੰਦਿਆਂ ਨੂੰ ਉਤਸਾਹਿਤ ਕੀਤਾ ਜਾਵੇ, ਮੰਡੀਕਰਨ ਨੂੰ ਸਹੀ ਤਰੀਕੇ ਨਾਲ ਕੀਤਾ ਜਾਵੇ, ਚੰਡੀਗੜ੍ਹ ਵਿੱਚ ਪੰਜਾਬੀ ਬੋਲੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ| ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਲਾਂਡਰਾ, ਚੇਅਰਮੈਨ ਜਸਵੀਰ ਸਿੰਘ, ਸੀ ਆਗੂ ਹਾਕਮ ਸਿੰਘ, ਕਾਮਰੇਡ ਜੋਰਾ ਸਿੰਘ, ਮਾਸਟਰ ਮਲਕੀਤ ਸਿੰਘ, ਜਗੀਰ ਸਿੰਘ ਕੰਬਾਲਾ, ਮਨਜੀਤ ਸਿੰਘ , ਬਲਵੰਤ ਸਿੰਘ ਕੁੱਬਾਹੇੜੀ, ਸਵਰਨ ਸਿੰਘ, ਸੰਤ ਸਿੰਘ, ਸਤਪਾਲ ਸਿੰਘ, ਮਲਕੀਤ ਸਿੰਘ ਨੇ ਵੀ ਸੰਬੋਧਨ ਕੀਤਾ|

Leave a Reply

Your email address will not be published. Required fields are marked *