ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

ਐਸ ਏ ਐਸ ਨਗਰ, 23 ਮਾਰਚ (ਸ.ਬ.) ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਵਲੋਂ ਸੈਕਟਰ 21 ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਉਪਰ ਸ਼ਰਧਾਂਜਲੀ ਦਿੱਤੀ ਗਈ|
ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਇਹ ਮਹਾਨ ਸ਼ਹੀਦ ਸਾਡੇ ਦੇਸ਼ ਲਈ ਆਪਣੀਆਂ ਜਿੰਦਗੀਆਂ ਕੁਰਬਾਨ ਕਰ ਗਏ ਸਨ ਪਰ ਅੱਜ ਵੀ ਸਾਡੇ ਦੇਸ਼ ਦੇ ਵੱਡੀ ਗਿਣਤੀ ਲੋਕਾਂ ਦੀ ਜਿੰਦਗੀ ਗੁਲਾਮਾਂ ਵਰਗੀ ਹੀ ਹੈ| ਉਹਨਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਅਮੀਰ ਹੋਰ ਅਮੀਰ ਅਤੇ ਗਰੀਬ ਹੋਰ ਗਰੀਬ ਹੋ ਰਿਹਾ ਹੈ| ਦੇਸ਼ ਵਿੱਚ ਭ੍ਰਿਸਟਾਚਾਰ ਅਤੇ ਰਿਸਵਤਖੋਰੀ ਵੱਧ ਰਹੇ ਹਨ| ਕਿਸਾਨ ਤੇ ਮਜਦੂਰ ਕਰਜੇ ਦੇ ਬੋਝ ਹੇਠ ਆ ਕੇ ਖੁਦਕੁਸ਼ੀਆਂ ਕਰ ਰਹੇ ਹਨ ਪਰ ਸਰਕਾਰ ਨੂੰ ਇਹਨਾਂ ਦੀ ਕੋਈ ਚਿੰਤਾ ਹੀ ਨਹੀਂ ਹੈ|
ਇਸ ਮੌਕੇ ਮਾਰਕਸਵਾਦੀ ਕਮਿਊਨਿਸਟ ਪਾਰਟੀ ਯੂਨਾਇਟਿਡ ਦੇ ਆਗੂ ਕਾਮਰੇਡ ਪ੍ਰੇਮ ਸਿੰਘ ਭੰਗੂ, ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਲਾਂਡਰਾ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਹਾਕਮ ਸਿੰਘ, ਜੋਰਾ ਸਿੰਘ, ਮਾਸਟਰ ਮਲਕੀਤ ਸਿੰਘ, ਹਰਦੇਵ ਸਿੰਘ, ਬਾਲਾ ਕ੍ਰਿਸਨ, ਮਲਕੀਤ ਸਿੰਘ, ਦਲਜੀਤ ਸਿੰਘ, ਜਗੀਰ ਸਿੰਘ, ਸੰਤ ਸਿੰਘ, ਸਤਪਾਲ ਸਿੰਘ, ਬਲਵੰਤ ਸਿੰਘ, ਸਵਰਨ ਸਿੰਘ, ਪਾਲ ਸਿੰਘ ਨੇ ਵੀ ਸੰਬੋਧਨ ਕੀਤਾ|

Leave a Reply

Your email address will not be published. Required fields are marked *