ਪੈਰੋਲ ਤੇ ਆਏ ਵਿਅਕਤੀ ਦਾ ਗੋਲੀ ਮਾਰ ਕੇ ਕਤਲ

ਖੰਨਾ, 23 ਅਕਤੂਬਰ (ਸ.ਬ.)  ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਅਲੀਪੁਰ ਵਿਖੇ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਮਾਰ ਦਿੱਤੇ ਜਾਣ ਦੀ ਖ਼ਬਰ ਨਾਲ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ| ਮਰਨ ਵਾਲੇ ਦਾ ਨਾਂਅ ਜਸਪ੍ਰੀਤ ਸਿੰਘ ਪੁੱਤਰ ਰਘੁਬੀਰ ਸਿੰਘ ਹੈ | ਜਸਪ੍ਰੀਤ ਕੁੱਝ ਦਿਨ ਪਹਿਲਾਂ ਹੀ ਜੇਲ੍ਹ ਵਿੱਚੋਂ ਪੈਰੋਲ ਤੇ ਆਇਆ ਸੀ | ਘਟਨਾ ਸਵੇਰੇ 9 ਵਜੇ ਦੀ ਦੱਸੀ ਜਾ ਰਹੀ ਹੈ| ਉਚ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ| ਐਸ.ਐਸ.ਪੀ. ਖੰਨਾ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਦੋਸ਼ੀ ਜਲਦੀ ਹੀ ਫੜ ਲਏ ਜਾਣਗੇ| ਮ੍ਰਿਤਕ ਦੀ ਲਾਸ਼ ਪੋਸਟ ਮਾਰਟਮ ਲਈ ਖੰਨਾ ਦੇ ਸਿਵਲ ਹਸਪਤਾਲ ਵਿੱਚ ਲਿਆਂਦੀ ਗਈ ਹੈ|

Leave a Reply

Your email address will not be published. Required fields are marked *