ਪੋਲਿੰਗ ਦੌਰਾਨ ਸੀਨੀਅਰ ਸਿਟੀਜਨਾਂ ਲਈ ਲੋੜੀਂਦੇ ਪ੍ਰਬੰਧ ਨਾ ਕਰਨ ਦਾ ਦੋਸ਼ ਲਗਾਇਆ
ਐਸ.ਏ.ਐਸ.ਨਗਰ, 15 ਫਰਵਰੀ (ਆਰ.ਪੀ.ਵਾਲੀਆ) ਬੀਤੇ ਕਲ੍ਹ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਮੌਕੇ ਵਾਰਡ ਨੰ. 50 ਦੇ ਵੋਟਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪੋਲਿੰਗ ਬੂਥ ਅੰਦਰ ਪੀਣ ਵਾਲੇ ਪਾਣੀ ਦਾ ਵੀ ਕੋਈ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਅਤੇ ਖਾਸ ਕਰਕੇ ਸੀਨੀਅਰ ਸਿਟੀਜਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਇਸ ਸੰਬਧੀ ਉੱਥੇ ਵੋਟ ਪਾਉਣ ਆਏ ਸੀਨੀਅਰ ਸਿਟੀਜਨ ਸz. ਹਰਨੇਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਉੱਥੇ ਵੋਟ ਪਾਉਣ ਸਮੇਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਹਨਾਂ ਕਿਹਾ ਕਿ ਉਨ੍ਹਾਂ ਦੀ ਉਮਰ 80 ਸਾਲਾ ਹੈ ਅਤੇ ਇਸ ਬੂਥ ਵਿੱਚ ਸੀਨੀਅਰ ਸਿਟੀਜਨਜ਼ ਲਈ ਪੀਣ ਵਾਲੇ ਪਾਣੀ ਦਾ ਵੀ ਕੋਈ ਪ੍ਰੰਬਧ ਨਹੀਂ ਸੀ। ਉਹਨਾਂ ਕਿਹਾ ਕਿ ਇਸ ਦੌਰਾਨ ਨੂੰ ਇਹ ਤੱਕ ਨਹੀਂ ਦੱਸਿਆ ਗਿਆ ਕਿ ਉਨ੍ਹਾਂ ਨੇ ਕਿੰਨੇ ਨੰਬਰ ਕਮਰੇ ਵਿੱਚ ਵੋਟਿੰਗ ਲਈ ਜਾਣਾ ਹੈ ਜਿਸ ਕਾਰਨ ਉਹਨਾਂ ਨੂੰਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸ਼ਨ ਆਪਣੀ ਕਾਰਗੁਜਾਰੀ ਵਿੱਚ ਸੁਧਾਰ ਕਰੇ।