ਪੋਲਿੰਗ ਲਈ ਸਖਤ ਸੁਰਖਿਆ ਇੰਤਜਾਮ, ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ

ਐਸ. ਏ. ਐਸ. ਨਗਰ, 3 ਫਰਵਰੀ (ਸ.ਬ.) ਭਲਕੇ  ਪੈਣ  ਵਾਲੀਆਂ ਵੋਟਾਂ ਲਈ ਅੱਜ ਮੁਹਾਲੀ ਵਿਧਾਨ ਸਭਾ ਹਲਕੇ ਦੇ ਕੁਲ 225 ਪੋਲਿੰਗ ਬੂਥਾਂ ਲਈ ਤੈਨਾਤ ਕੀਤੀਆਂ ਗਈਆਂ ਪੋਲਿੰਗ ਟੀਮਾਂ ਅੱਜ ਸਥਾਨਕ ਫੇਜ਼-6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਵੋਟਿੰਗ ਕਰਵਾਉਣ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਹੋਰ ਸਮਗਰੀ ਸੌਂਪੀ ਗਈ| ਇਸ ਮੌਕੇ ਵਿਧਾਨ ਸਭਾ ਹਲਕਾ ਮੁਹਾਲੀ ਦੀ ਰਿਟਰਨਿੰਗ ਅਫਸਰ ਸ੍ਰੀਮਤੀ ਅਨੁਪ੍ਰਿਤਾ ਜੋਹਲ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਵਿਧਾਨਸਭਾ ਹਲਕਾ ਮੁਹਾਲੀ ਦੇ ਕੁਲ 2, 08, 971 ਵੋਟਰਾਂ ਵੀ ਸਹੂਲੀਅਤ ਵਾਸਤੇ ਪੋਲਿੰਗ ਬੂਥਾਂ ਤੋਂ ਲੋੜੀਦੇ ਪ੍ਰਬੰਧ ਕੀਤੇ ਗਏ ਹਨ ਅਤੇ ਅੰਗਹੀਣ ਵੋਟਰਾਂ ਨੂੰ ਵੀ ਆਪਣੀ ਵੋਟ ਪਾਉਣ ਵਿੱਚ ਕਿਸੇ ਕਿਸਮ ਦੀ                     ਪਰੇਸ਼ਾਨੀ ਨਹੀਂ ਆਉਣ ਦਿੱਤੀ                   ਜਾਵੇਗੀ|
ਜਿਲ੍ਹੇ ਦੇ ਚੋਣ ਅਫਸਰ ਅਤੇ ਡਿਪਟੀ ਕਮਿਸ਼ਨਰ ਸ੍ਰ. ਦਲਜੀਤ ਸਿੰਘ ਮਾਂਗਟ ਨੇ ਦੱਸਿਆ ਕਿ ਜਿਲ੍ਹੇ ਵਿੱਚ ਵੋਟਰਾਂ ਦੀ ਕੁਲ ਗਿਣਤੀ6,68, 523 ਹੈ| ਇਹਨਾਂ ਵਿਚੋਂ ਖਰੜ ਵਿੱਚ 2,20, 994 ਅਤੇ ਡੇਰਾਬੱਸੀ ਵਿੱਚ 2, 38, 560 ਵੋਟਰ ਹਨ| ਉਹਨਾਂ ਦੱਸਿਆ ਕਿ ਮੁਹਾਲੀ, ਖਰੜ ਅਤੇ ਡੇਰਾਬੱਸੀ ਹਲਕਿਆਂ ਲਈ ਕ੍ਰਮਵਾਰ 225, 249 ਅਤੇ 252 ਪੋਲਿੰਗ ਬੂਥ ਬਣਾਏ ਗਏ ਹਨ|
ਉਹਨਾਂ ਦੱਸਿਆ ਕਿ ਭਲਕੇ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਆਰੰਭ ਹੋਵੇਗਾ ਅਤੇ ਸ਼ਾਮ 4 ਵਜੇ ਤੱਕ ਵੋਟਾਂ ਪਾਈਆਂ ਜਾ ਸਕਣਗੀਆਂ|
ਉਹਨਾਂ ਦੱਸਿਆ ਕਿ ਪੋਲਿੰਗ ਦੌਰਾਨ ਪੋਲਿੰਗ ਬੂਥਾਂ ਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੰਜਾਬ ਪੁਲੀਸ ਅਤੇ ਪੈਰਾ ਮਿਲਟਰੀ ਫੋਰਮ ਦੇ ਜਵਾਨਾਂ ਅਤੇ ਅਧਿਕਾਰੀਆਂ ਵਲੋਂ ਮੁਸਤੈਦੀ ਨਾਲ ਡਿਊਟੀ ਸੰਭਾਲਦਿਆਂ ਸਮਾਜ ਵਿਰੋਧ ਅਨਸਰਾਂ ਤੇ ਖਾਸ ਨਿਗਾਹ ਰੱਖੀ ਜਾਵੇਗੀ|

Leave a Reply

Your email address will not be published. Required fields are marked *