ਪ੍ਰਕਾਸ਼ ਚੰਦ ਸ਼ਰਮਾ ਨੂੰ ਜਿਲ੍ਹਾ ਕਾਂਗਰਸ ਦਾ ਜਨਰਲ ਸਕੱਤਰ ਬਣਾਇਆ

ਐਸ ਏ ਐਸ ਨਗਰ, 24 ਅਪ੍ਰੈਲ (ਸ.ਬ.) ਸਥਾਨਕ ਫੇਜ਼ ਗਿਆਰਾਂ ਦੇ ਵਸਨੀਕ ਸਰਗਰਮ ਕਾਂਗਰਸੀ ਆਗੂ ਪ੍ਰਕਾਸ਼ ਚੰਦ ਸ਼ਰਮਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ| ਉਨ੍ਹਾਂ ਦੀ ਨਿਯੁਕਤੀ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਕੀਤੀ ਗਈ ਹੈ| ਸ੍ਰੀ ਸਿੱਧੂ ਨੇ ਅੱਜ ਸ੍ਰੀ ਸ਼ਰਮਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਮੁੱਖ ਦਫਤਰ ਵਿਖੇ ਨਿਯੁਕਤੀ ਪੱਤਰ ਸੌਂਪਿਆ|
ਪ੍ਰਕਾਸ਼ ਚੰਦ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ| ਹਲਕਾ ਵਿਧਾਇਕ ਸ੍ਰੀ ਸਿੱਧੂ ਨੇ ਸ੍ਰੀ ਸ਼ਰਮਾ ਨੂੰ  ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਹਿਤੈਸ਼ੀ ਫ਼ੈਸਲਿਆਂ ਨੂੰ ਘਰੋ-ਘਰੀ ਪਹੁੰਚਾਉਣ ਤੇ ਕੈਪਟਨ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣ ਲਈ ਪਿੰਡ ਪੱਧਰ ਤੇ ਜਾਗਰੂਕਤਾ ਪੈਦਾ ਕਰਨ ਦੀ ਲੋੜ ਤੇ ਜ਼ੋਰ ਦਿੱਤਾ|
ਇਸ ਮੌਕੇ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਗੁਰਚਰਨ ਸਿੰਘ ਭਮਰਾ, ਚੌਧਰੀ ਹਰੀਪਾਲ, ਪਿਆਰਾ ਸਿੰਘ, ਗੁਰਬਚਨ ਸਿੰਘ, ਧਰਮਪਾਲ ਹੁਸ਼ਿਆਰਪੁਰੀਆ, ਨਾਜਰ ਸਿੰਘ, ਹਾਕਮ ਸਿੰਘ, ਸੁੱਚਾ ਸਿੰਘ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ,   ਠੇਕੇਦਾਰ ਮੋਹਣ ਸਿੰਘ ਬਠਲਾਣ, ਅਜੈਬ ਸਿੰਘ, ਕਰਮਜੀਤ ਸਿੰਘ ਭਾਗੋਮਾਜਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਰਗਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜਰ ਸਨ|

Leave a Reply

Your email address will not be published. Required fields are marked *