ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ 25 ਦਸੰਬਰ ਨੂੰ

ਐਸ ਏ ਐਸ ਨਗਰ, 23 ਦਸੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ 24 ਦਸੰਬਰ ਨੂੰ ਨਗਰ ਕੀਰਤਨ ਹੋਵੇਗਾ ਅਤੇ 25 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ| ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਹੋਵੇਗਾ ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰੀ ਜਥੇ ਕਥਾ ਕੀਰਤਨ, ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ|

Leave a Reply

Your email address will not be published. Required fields are marked *