ਪ੍ਰਕਾਸ਼ ਪੁਰਬ ਤੇ ਬਰੈਡ ਪਕੌੜਿਆਂ ਦਾ ਲੰਗਰ ਲਗਾਇਆ
ਖਰੜ, 20 ਜਨਵਰੀ (ਸ਼ਮਿੰਦਰ ਸਿੰਘ ) ਮਾਂ ਵੈਸ਼ਨੋ ਦੇਵੀ ਕਲੱਬ ਖਰੜ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਰੈਡ ਪਕੌੜਿਆਂ ਅਤੇ ਚਾਹ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਖਰੜ ਕਾਂਗਰਸ ਪ੍ਰਧਾਨ ਯਸ਼ਪਾਲ ਬਾਂਸਲ ਦੀ ਅਗਵਾਈ ਹੇਠ ਖਰੜ ਦੇ ਮੇਨ ਬਾਜ਼ਾਰ ਵਿਚ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਸ੍ਰੀ ਦਵਿੰਦਰ ਕੁਮਾਰ ਬਾਂਸਲ ਨੇ ਦੱਸਿਆ ਕਿ ਕਲੱਬ ਵਲੋਂ ਹਰ ਸਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਲੰਗਰ ਲਗਾਇਆ ਜਾਂਦਾ ਹੈ। ਇਸ ਮੌਕੇ ਮਾਂ ਵੈਸ਼ਨੋ ਦੇਵੀ ਕਲੱਬ ਦੇ ਸਮੂਹ ਮੈਂਬਰਾਂ ਵੱਲੋਂ ਲੰਗਰ ਵਿੱਚ ਸੇਵਾ ਕੀਤੀ ਗਈ।