ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਨ

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਭਾਗੋਮਾਜਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈਰੀਫੈਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ  ਨੇ ਦਸਿਆ ਕਿ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ  ਇਹ ਨਗਰ ਕੀਰਤਨ ਭਾਗੋਮਾਜਰਾ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪਰਕਰਮਾ ਕਰਦਾ ਹਿJਆ ਗੁਰਦੁਆਰਾ ਭਾਈ ਜੈਤਾ ਜੀ, ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਸਾਹਿਬ ਬੈਰੋਂਪੁਰ, ਗੁਰਦੁਆਰਾ ਸਿੰਘ ਸ਼ਹੀਦਾਂ ਮਾਣਕ ਮਾਜਰਾ ਪਹੁੰਚਕੇ ਵਾਪਸ ਗੁਰਦੁਆਰਾ ਭਾਗੋਮਾਜਰਾ ਵਿਖੇ ਸੰਪੂਰਨ ਹੋਇਆ| ਨਗਰ ਕੀਰਤਨ ਦੇ ਰਸਤੇ ਵਿਚ ਸ਼ਰਧਾਲੂਆਂ ਵਲੋਂ ਥਾਂ ਥਾਂ ਲੰਗਰ ਲਗਾਏ ਗਏ ਸਨ ਅਤੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ| ਨਗਰ ਕੀਰਤਨ ਵਿਚ ਵੱਡੀ ਗਿਣਤੀ ਸੰਗਤਾਂ ਸ਼ਾਮਲ               ਸਨ|

Leave a Reply

Your email address will not be published. Required fields are marked *