ਪ੍ਰਦਰਸ਼ਨਕਾਰੀਆਂ ਨੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਦੀ ਆਸਟ੍ਰੇਲੀਆ ਯਾਤਰਾ ਦਾ ਕੀਤਾ ਵਿਰੋਧ

ਕੈਨਬਰਾ, 3 ਅਪ੍ਰੈਲ  (ਸ.ਬ.) ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੀ ਆਸਟ੍ਰੇਲੀਆ ਯਾਤਰਾ ਦਾ ਵਿਰੋਧ ਕੀਤਾ| ਪ੍ਰਦਰਸ਼ਨਕਾਰੀਆਂ ਨੇ ਅਫਗਾਨਿਸਤਾਨ ਦੀ ਸਰਕਾਰ ਤੋਂ ਉੱਥੇ ਘੱਟ ਗਿਣਤੀ ਹਜਾਰਾ ਜਾਤੀ ਭਾਈਚਾਰੇ ਵਿਰੁੱਧ ਹੋ ਰਹੇ ਭੇਦਭਾਵ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ| ਇਸ ਦੇ ਨਾਲ ਹੀ ਉਨ੍ਹਾਂ ਨੇ ਗਨੀ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਜਿਨ੍ਹਾਂ ਸ਼ਰਨਾਰਥੀਆਂ ਨੂੰ ਆਸਟ੍ਰੇਲੀਆ ਵਿੱਚ ਸ਼ਰਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਉਨ੍ਹਾਂ ਨੂੰ ਵਾਪਸ ਲੈਣ ਤੋਂ ਉਹ ਇਨਕਾਰ ਕਰਨ|
ਪ੍ਰਦਰਸ਼ਨਕਾਰੀ ਗਵਰਨਮੈਂਟ ਹਾਊਸ ਦੇ ਬਾਹਰ ਇਕੱਠੇ ਹੋਏ ਸਨ| ਇਸ ਥਾਂ ਤੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ        ਆਸਟ੍ਰੇਲੀਆ ਦੇ ਗਵਰਨਰ ਜਨਰਲ ਪੀਟਰ ਕਾਸਗਰੋਵ ਨਾਲ ਮੁਲਾਕਾਤ ਕੀਤੀ ਹੈ|
ਹਜਾਰਾ ਪ੍ਰਦਰਸ਼ਨਕਾਰੀ ਬਰਾਤ ਅਲੀ ਬਤੂਰ ਨੇ ਦੱਸਿਆ ਕਿ ਅਫਗਾਨਿਸਤਾਨ ਵਿੱਚ ਹਜਾਰਾ ਭਾਈਚਾਰੇ ਦੇ ਲੋਕਾਂ ਲਈ ਸੁਰੱਖਿਆ ਦੇ ਹਾਲਾਤ ਕਾਫੀ ਖਰਾਬ ਹੋ ਚੁੱਕੇ ਹਨ| ਅਫਗਾਨਿਸਤਾਨ ਸਰਕਾਰ ਅਜਿਹੇ ਲੋਕਾਂ ਨੂੰ ਵਾਪਸ ਲੈਣਾ ਜਾਰੀ ਰੱਖ ਰਹੀ ਹੈ, ਜਿਨ੍ਹਾਂ ਨੂੰ ਆਸਟ੍ਰੇਲੀਆ ਨੇ ਸ਼ਰਨ ਦੇਣ ਤੋਂ ਇਨਕਾਰ ਕੀਤਾ ਹੈ| ਬਤੂਰ ਨੇ ਦੱਸਿਆ ਕਿ ਅਫਗਾਨਿਸਤਾਨ ਨੇ ਆਸਟ੍ਰੇਲੀਆ ਨਾਲ ਮਿਲ ਕੇ ਸਾਲ 2011 ਵਿੱਚ ਇਕ ਸਹਿਮਤੀ ਪੱਤਰ ਤੇ ਦਸਤਖ਼ਤ ਕੀਤੇ ਸਨ, ਜੋ ਸ਼ਰਨ ਚਾਹੁਣ ਵਿਚ ਅਸਫਲ ਰਹੇ ਅਫਗਾਨ ਸ਼ਰਨਾਰਥੀਆਂ ਨੂੰ ਸਵੀਕਾਰ ਕਰਨ ਨਾਲ ਜੁੜਿਆ ਸੀ| ਬਤੂਰ ਨੇ ਕਿਹਾ ਕਿ ਕਿਸੇ ਵੀ ਜ਼ਬਰਨ ਦੇਸ਼ ਵਾਪਸੀ ਤੇ ਰੋਕ ਹੋਣੀ ਚਾਹੀਦੀ ਹੈ|
ਜਿਕਰਯੋਗ ਹੈ ਕਿ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਐਤਵਾਰ ਨੂੰ            ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਪਹੁੰਚੇ ਹਨ| ਇਹ ਅਫਗਾਨਿਸਤਾਨ ਦੇ ਰਾਸ਼ਟਰਪਤੀ ਦਾ ਪਹਿਲਾ                ਆਸਟ੍ਰੇਲੀਆ ਦੌਰਾ ਹੈ| ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਨੇ ਕਿਹਾ ਕਿ ਇਹ ਯਾਤਰਾ ਦੋਹਾਂ ਦੇਸ਼ਾਂ ਵਿਚਾਲੇ ਮਜ਼ਬੂਤ ਸੰਬੰਧਾਂ ਨੂੰ ਦਰਸਾਉਂਦੀ ਹੈ|
ਮੈਲਕਮ ਨੇ ਇਕ ਬਿਆਨ ਵਿੱਚ ਕਿਹਾ ਕਿ ਇਸ ਦੌਰੇ ਦੌਰਾਨ ਸਾਡੀ ਗੱਲਬਾਤ ਅਫਗਾਨਿਸਤਾਨ ਨੂੰ ਵਧ ਖੁਸ਼ਹਾਲ, ਸੁਰੱਖਿਅਤ ਅਤੇ ਆਤਮ-ਨਿਰਭਰ ਬਣਾਉਣ ਦੀਆਂ ਉਸ ਦੀਆਂ ਕੋਸ਼ਿਸ਼ਾਂ ਵਿੱਚ ਸੁਰੱਖਿਆ ਅਤੇ ਵਿਕਾਸ ਸੰਬੰਧੀ ਸਹਿਯੋਗ ਤੇ ਕੇਂਦਰਿਤ             ਹੋਵੇਗੀ|

Leave a Reply

Your email address will not be published. Required fields are marked *