ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਟਰੈਫਿਕ ਪੁਲੀਸ ਵੱਲੋਂ 320 ਵਾਹਨਾਂ ਦੀ ਚੈਕਿੰਗ

ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਟਰੈਫਿਕ ਪੁਲੀਸ ਵੱਲੋਂ 320 ਵਾਹਨਾਂ ਦੀ ਚੈਕਿੰਗ
ਮਿਸ਼ਨ ਤੰਦਰੁਸਤ ਪੰਜਾਬ ਤਹਿਤ, ਜ਼ਿਲ੍ਹੇ ਵਿੱਚ ਪੰਜ ਵਿਸ਼ੇਸ ਨਾਕੇ ਲਗਾਕੇ ਕੀਤੀ ਵਾਹਨਾਂ ਦੀ ਚੈਕਿੰਗ
ਐਸ.ਏ.ਐਸ ਨਗਰ, 22 ਜੂਨ (ਸ.ਬ.) ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਦੀ ਚੈਕਿੰਗ ਅਤੇ ਵਾਹਨਾਂ ਤੇ ਲਗਾਏ ਪਰੈਸ਼ਰ ਹਾਰਨ (ਜਿਨ੍ਹਾਂ ਕਾਰਨ ਅਵਾਜ ਸੋਰ ਪ੍ਰਦੂਸ਼ਣ ਪੈਦਾ ਹੁੰਦਾ ਹੈ) ਦੀ ਚੈਕਿੰਗ ਲਈ ਏਅਰਪੋਰਟ ਰੋਡ ਸਮੇਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਸ੍ਰੀ ਲਵਲੀਨ ਦੂਬੇ ਦੀ ਅਗਵਾਈ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਟਰੈਫਿਕ ਪੁਲੀਸ ਵੱਲੋਂ 5 ਨਾਕੇ ਲਗਾਏ ਗਏ|
ਇਸ ਸਬੰਧੀ ਜਾਣਕਾਰੀ ਦਿੰਦਿਆ ਸ੍ਰੀ ਦੂਬੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ, ਪਰੈਸ਼ਰ ਹਾਰਨ ਲਗਾਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ|
ਸ੍ਰੀ. ਦੂਬੇ ਨੇ ਦੱਸਿਆ ਕਿ ਵੱਖ ਵੱਖ ਥਾਵਾਂ ਤੇ ਲਗਾਏ ਗਏ ਨਾਕਿਆਂ ਦੌਰਾਨ 320 ਵਾਹਨ ਚੈਕ ਕੀਤੇ ਗਏ ਜਿਨ੍ਹਾਂ ਵਿੱਚ ਟਰੱਕ, ਬੱਸਾਂ, ਕਾਰਾਂ ਅਤੇ ਮੋਟਰਸਾਈਕਲ ਆਦਿ ਸ਼ਾਮਿਲ ਸਨ| ਉਨ੍ਹਾਂ ਦੱਸਿਆ ਕਿ ਦੋ ਮੋਟਰਸਾਈਕਲਾਂ ਦੇ ਮੌਕੇ ਤੇ ਹੀ ਪਟਾਖੇ ਵਜਾਉਣ ਵਾਲੇ ਯੰਤਰ ਲਾਹੇ ਗਏ ਅਤੇ ਉਨ੍ਹਾਂ ਦੇ ਚਲਾਨ ਵੀ ਕੀਤੇ ਗਏ| ਸ੍ਰੀ ਦੂਬੇ ਨੇ ਦੱਸਿਆ ਕਿ ਨਾਕਿਆ ਦੌਰਾਨ 23 ਵਾਹਨਾਂ ਦੇ ਚਲਾਨ ਕੀਤੇ ਗਏ| ਜਿਨ੍ਹਾਂ ਨੂੰ 22 ਹਜਾਰ ਰੁਪਏ ਜੁਰਮਾਨਾ ਕੀਤਾ ਗਿਆ| ਉਨ੍ਹਾਂ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਮਿੱਥੇ ਸਮੇਂ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੁਆਰਾ ਪ੍ਰਮਾਣਤ ਪ੍ਰਦੂਸ਼ਣ ਚੈਕ ਸੈਂਟਰਾਂ ਤੋਂ ਆਪਣੇ ਵਾਹਨਾਂ ਦਾ ਪ੍ਰਦੂਸ਼ਣ ਚੈਕ ਕਰਵਾ ਕੇ ਸਰਟੀਫਿਕੇਟ ਪ੍ਰਾਪਤ ਕਰਨ ਅਤੇ ਸਰਟੀਫਿਕੇਟ ਦੀ ਮਿਆਦ ਖਤਮ ਹੋਣ ਤੇ ਤੁਰੰਤ ਦੁਬਾਰਾ ਪ੍ਰਦੂਸ਼ਣ ਕੰਟਰੋਲ ਚੈਕ ਸਰਟੀਫਿਕੇਟ ਪ੍ਰਾਪਤ ਕੀਤਾ ਜਾਵੇ|

Leave a Reply

Your email address will not be published. Required fields are marked *