ਪ੍ਰਧਾਨ ਮੰਤਰੀ ਮਾਤਰੂ ਬੰਦਨਾ ਯੋਜਨਾ ਤਹਿਤ ਜ਼ਿਲ੍ਹੇ ਵਿੱਚ 5602 ਲਾਭਪਾਤਰੀਆਂ ਨੂੰ 2 ਕਰੋੜ 26 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿਤੀ

ਐਸ.ਏ.ਐਸ.ਨਗਰ, 9 ਜਨਵਰੀ (ਸ.ਬ.) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਹੁਣ ਤੱਕ ਪ੍ਰਧਾਨ ਮੰਤਰੀ ਮਾਤਰੂ ਬੰਦਨਾ ਯੋਜਨਾ ਤਹਿਤ 5602 ਲਾਭਪਾਤਰੀਆਂ ਨੂੰ 2 ਕਰੋੜ 26 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ ਇਹ ਰਾਸ਼ੀ ਸਿੱਧੇ ਤੌਰ ਤੇ ਲਾਭਪਾਤਰੀਆਂ ਦੇ ਖਾਤੇ ਵਿੱਚ ਜਮ੍ਹਾਂ ਕਰਵਾਈ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਬੰਦਨਾ ਯੋਜਨਾ, ਜੋ ਕਿ 1 ਜਨਵਰੀ 2017 ਤੋਂ ਸ਼ੁਰੂ ਹੋਈ ਸੀ|
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਬੰਧਨਾ ਯੋਜਨਾ ਸਕੀਮ ਤਹਿਤ ਔਰਤਾਂ ਨੂੰ ਪਹਿਲੇ ਬੱਚੇ ਦੇ ਜਨਮ ਲਈ ਤਿੰਨ ਕਿਸ਼ਤਾਂ ਵਿੱਚ ਪੰਜ ਪੰਜ ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਇਹ ਲਾਭ ਸਿਰਫ ਇਕ ਵਾਰੀ ਦਿੱਤਾ ਜਾਂਦਾ ਹੈ| ਇਸ ਸਕੀਮ ਤਹਿਤ ਸਰਕਾਰ ਜਾਂ ਉਸ ਦੇ ਕਿਸੇ ਅਦਾਰੇ ਵਿਚ ਕੰਮ ਕਰ ਰਹੀਆਂ ਔਰਤਾਂ ਤੋਂ ਬਿਨਾਂ ਹੋਰ ਹਰ ਔਰਤ ਨੂੰ ਆਪਣੇ ਪਹਿਲੇ ਬੱਚੇ ਦੇ ਜਨਮ ਲਈ ਇਸ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ|
ਜ਼ਿਲ੍ਹਾ ਪ੍ਰੋਗਰਾਮ ਅਫਸਰ ਸੁਖਦੀਪ ਸਿੰਘ ਝੱਜ ਨੇ ਇਸ ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਅਧੀਨ ਡੇਢ ਸੌ ਦਿਨ ਅੰਦਰ ਗਰਭ ਰਜਿਸਟ੍ਰੇਸ਼ਨ ਕਰਨ ਸਬੰਧੀ ਇਕ ਹਜ਼ਾਰ ਰੁਪਏ ਤੇ 180 ਦਿਨਾਂ ਅੰਦਰ ਇਕ ਗਰਭ ਪੁਰਬ ਚੈਕਅੱਪ ਕਰਵਾਉਣ ਕਰਵਾਉਣ ਸਬੰਧੀ 2 ਹਜ਼ਾਰ ਰੁਪਏ ਜਨਮ ਰਜਿਸਟਰੇਸ਼ਨ ਉਪਰੰਤ 2 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ| ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਨੇੜੇ ਦੇ ਆਂਗਨਵਾੜੀ ਸੈਂਟਰ ਵਿਚ ਰਜਿਸਟ੍ਰੇਸ਼ਨ ਕਰਵਾਉਣੀ ਹੁੰਦੀ ਹੈ ਅਤੇ ਇਸ ਸਕੀਮ ਅਧੀਨ ਮਿਲਣ ਵਾਲਾ ਲਾਭ ਸਿੱਧਾ ਲਾਭਾਪਾਤਰੀ ਦੇ ਖਾਤੇ ਵਿਚ ਜਮ੍ਹਾਂ ਕੀਤਾ ਜਾਂਦਾ ਹੈ| ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਤੇ ਪੁੱਛ-ਗਿੱਛ ਲਈ ਸਬੰਧਤ ਸੀ.ਡੀ.ਪੀ.ਓਜ਼ ਦੇ ਦਫਤਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ|

Leave a Reply

Your email address will not be published. Required fields are marked *