ਪ੍ਰਮੋਟਰਾਂ/ਬਿਲਡਰਾਂ ਖਿਲਾਫ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਨੇ ਬਣਾਈ ਕਮੇਟੀ


ਐਸ.ਏ. ਐਸ. ਨਗਰ, 22 ਅਕਤੂਬਰ (ਸ.ਬ.) ਮੁੱਢਲੀਆਂ ਸਹੂਲਤਾਂ ਦੀ ਵਿਵਸਥਾ ਨਾ ਕਰਨ ਲਈ ਪ੍ਰਮੋਟਰਾਂ/ਬਿਲਡਰਾਂ ਖ਼ਿਲਾਫ਼ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਵੱਲੋਂ ਜ਼ਿਲ੍ਹੇ ਵਿੱਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ| ਵਧੀਕ ਡਿਪਟੀ ਕਮਿਸ਼ਨਰ (ਜਨਰਲ), ਐਸ.ਏ.ਐਸ.ਨਗਰ (ਮੁਹਾਲੀ) ਦੀ ਅਗਵਾਈ ਹੇਠ ਬਣਾਈ ਇਸ ਕਮੇਟ. ਵਿਚ ਐਸ.ਪੀ. (ਐਸ.ਐਸ.ਪੀ. ਦੁਆਰਾ ਨਾਮਜਦ), ਵਧੀਕ ਮੁੱਖ ਪ੍ਰਸ਼ਾਸਕ, ਗਮਾਡਾ, ਮਿਊਂਸਪਲ ਕਮਿਸ਼ਨਰ/ ਮਿਊਂਸਪਲ ਕਮੇਟੀ ਦੇ ਈ.ਓਜ਼ ਮੈਂਬਰਾਂ ਵਜੋਂ ਅਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਨੂੰ ਮੈਂਬਰ ਸੱਕਤਰ ਵਜੋਂ ਸ਼ਾਮਲ ਕੀਤਾ ਗਿਆ ਹੈ| 
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਯਾਲਨ ਨੇ ਦੱਸਿਆ ਕਿ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਨਾਲ ਜ਼ਿਲ੍ਹੇ ਵਿੱਚ ਪਿਛਲੇ ਕੁਝ ਸਾਲਾਂ ਤੋਂ ਵੱਖ-ਵੱਖ ਰਿਹਾਇਸ਼ੀ ਅਤੇ ਵਪਾਰਕ ਰੀਅਲ            ਅਸਟੇਟ ਦੇ ਪ੍ਰੋਜੈਕਟ ਸਾਹਮਣੇ ਆਏ ਹਨ| ਉਹਨਾਂ ਕਿਹਾ ਕਿ ਇਹਨਾਂ ਪੋਜੈਕਟਾਂ ਨੇ ਜਿਥੇ ਜ਼ਿਲ੍ਹੇ ਵਿਚ ਯੋਜਨਾਬੱਧ ਵਿਕਾਸ ਅਤੇ ਰਿਹਾਇਸ਼ੀ ਸਮਰੱਥਾ ਨੂੰ ਵਧਾਇਆ ਹੈ, ਉਥੇ ਹੀ ਬਿਜਲੀ, ਪਾਣੀ ਦੀ ਸਪਲਾਈ ਆਦਿ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਨਾ ਕਰਨ ਸੰਬੰਧੀ ਪ੍ਰਮੋਟਰਾਂ/ਬਿਲਡਰਾਂ ਵਿਰੁੱਧ ਬਹੁਤ ਸਾਰੀਆਂ ਸ਼ਿਕਾਇਤਾਂ ਵੀ ਮਿਲੀਆਂ ਹਨ|  ਉਨ੍ਹਾਂ ਕਿਹਾ ਕਿ ਕੁਝ ਮਾਮਲਿਆਂ ਵਿੱਚ, ਇਨ੍ਹਾਂ ਸ਼ਿਕਾਇਤਾਂ ਨਾਲ ਸਬੰਧਤ ਪ੍ਰਦਰਸ਼ਨ ਸੰਭਾਵਤ ਤੌਰ ਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਵਿੱਚ ਬਦਲ ਸਕਦੇ ਸਨ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਭਾਵਸ਼ਾਲੀ ਦਖਲ ਨਾਲ ਟਾਲਿਆ ਗਿਆ ਹੈ|
ਸ੍ਰੀ ਦਿਆਲਨ ਨੇ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ ਦੇ ਸਮੇਂ ਸਿਰ ਅਤੇ ਪ੍ਰਭਾਵੀ ਨਿਪਟਾਰੇ ਲਈ ਉਚ ਪੱਧਰੀ ਅੰਤਰ-ਵਿਭਾਗੀ ਤਾਲਮੇਲ ਦੀ ਜ਼ਰੂਰਤ ਹੈ ਜਿਸ ਵਿੱਚ ਬਿਜਲੀ, ਜਲ ਸਪਲਾਈ, ਸ਼ਹਿਰੀ ਵਿਕਾਸ ਅਤੇ ਕੁਝ ਮਾਮਲਿਆਂ ਵਿੱਚ ਪੁਲੀਸ ਵਿਭਾਗ ਸ਼ਾਮਲ ਹੈ| ਇਸ ਲਈ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ| 
ਉਨ੍ਹਾਂ ਦੱਸਿਆ ਕਿ ਕਮੇਟੀ ਦਾ ਗਠਨ ਕਮੇਟੀ ਹਰ ਬੁੱਧਵਾਰ ਨੂੰ ਦੁਪਹਿਰ 3:30 ਵਜੇ ਲੰਬਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਤੇ ਬਾਅਦ ਵਿਚ ਲੋੜ ਅਨੁਸਾਰ, ਚੇਅਰਪਰਸਨ ਵਲੋਂ ਦੱਸੇ ਅਨੁਸਾਰ ਮੀਟਿੰਗ ਕਰੇਗੀ|

Leave a Reply

Your email address will not be published. Required fields are marked *