ਪ੍ਰਸ਼ਾਸਨ ਵੱਲੋਂ ਮੌਜੂਦ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਆਯੋਜਿਤ ਹੋਵੇਗੀ ਰਾਮਲੀਲਾ

ਬਲੌਂਗੀ, 28 ਸਤੰਬਰ (ਪਵਨ ਰਾਵਤ) ਪਿੰਡ ਬਲੌਂਗੀ ਵਿੱਚ ਰਾਮਲੀਲਾ ਕਮੇਟੀ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਇਸ ਵਾਰ ਰਾਮਲੀਲਾ ਪ੍ਰਸ਼ਾਸਨ ਵੱਲੋਂ ਮੌਜੂਦ ਦਿਸ਼ਾ           ਨਿਰਦੇਸ਼ਾਂ ਅਨੁਸਾਰ ਹੀ ਆਯੋਜਿਤ ਕੀਤੀ ਜਾਵੇਗੀ| 
ਇਸ ਸੰਬਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕਿ ਇਹ ਫੈਸਲਾ ਰਾਮਲੀਲਾ ਕਮੇਟੀ ਦੀ ਇੱਕ ਮੀਟਿੰਗ ਦੌਰਾਨ ਲਿਆ ਗਿਆ| ਉਹਨਾਂ ਕਿਹਾ ਕਿ ਕੋਰੋਨਾ ਮਾਹਾਂਮਾਰੀ ਦੇ ਚੱਲਦਿਆਂ ਜਿੱਥੇ ਹਰ ਕੋਈ ਪ੍ਰੇਸ਼ਾਨ ਹੈ ਉੱਥੇ ਹੀ ਆਉਣ ਵਾਲੇ ਤਿਉਹਾਰ ਨੂੰ ਮਨਾਉਣ ਲਈ ਕਈ ਸੰਸਥਾਵਾਂ ਚਿੰਤਿਤ ਹਨ| 
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਈ ਵੱਡੇ ਤਿਉਹਾਰ ਆ ਰਹੇ ਹਨ ਜਿਨ੍ਹਾਂ ਦੀ ਸਭ ਨੂੰ ਪੂਰਾ ਸਾਲ ਉਡੀਕ ਰਹਿੰਦੀ ਹੈ| ਪਰ ਦੂਜੇ ਪਾਸੇ ਚੱਲ ਰਹੀ ਕੋਰੋਨਾ ਮਾਹਾਂਮਾਰੀ ਕਾਰਨ ਹਰ ਕੋਈ ਤਿਉਹਾਰ ਮਨਾਉਣ ਨੂੰ ਲੈ ਕੇ ਦੁਵਿਧਾ ਵੀ ਬਣੀ ਹੋਈ ਹੈ| ਉਨ੍ਹਾਂ ਕਿਹਾ ਕਿ ਬਲੌਂਗੀ ਰਾਮਲੀਲਾ ਕਮੇਟੀ ਵੱਲੋਂ ਹਰ ਸਾਲ ਰਾਮਲੀਲਾ ਦਾ ਆਯੋਜਨ ਕੀਤਾ ਜਾਂਦਾ ਹੈ ਪਰ ਇਸ ਵਾਰ ਕੋਰੋਨਾ ਮਾਹਾਂਮਾਰੀ ਨੂੰ ਲੈ ਕੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆ ਕਮੇਟੀ ਵਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਪ੍ਰਸ਼ਾਸਨ ਵੱਲੋਂ ਮੌਜੂਦ ਦਿਸ਼ਾ  ਨਿਰਦੇਸ਼ਾਂ ਅਨੁਸਾਰ ਹੀ ਰਾਮਲੀਲਾ ਦਾ ਆਯੋਜਨ ਕੀਤਾ ਜਾਵਗਾ|
ਇਸ ਮੌਕੇ ਰਾਮ ਲੀਲ੍ਹਾ ਕਮੇਟੀ ਦੇ ਚੇਅਰਮੈਨ ਜਰਨੈਲ ਸਿੰਘ, ਜਨਰਲ ਸਕੱਤਰ ਕੁਲਦੀਪ ਸਿੰਘ ਬਿੱਟੂ, ਯੋਗਿੰਦਰ ਪ੍ਰਸ਼ਾਦ, ਬਹਾਦਰ ਸਿੰਘ ਸਰਪੰਚ, ਜਗਦੀਸ਼ ਚੰਦਰ, ਗੋਪਾਲ  ਪਾਂਡੇ, ਯਸ਼ਪਾਲ ਅਤੇ ਹੋਰ ਕਮੇਟੀ ਮੈਂਬਰ ਮੌਜੂਦ ਸਨ|

Leave a Reply

Your email address will not be published. Required fields are marked *