ਪ੍ਰਾਈਵੇਟ ਕੰਟ੍ਰਕਸ਼ਨ ਲੇਬਰ ਕੰਟ੍ਰੈਕਟਰਜ ਐਸੋਸੀਏਸ਼ਨ ਵਲੋਂ ਸੋਹਲ ਦਾ ਸਨਮਾਨ

ਐਸ ਏ ਐਸ ਨਗਰ, 7 ਅਪ੍ਰੈਲ (ਸ.ਬ.) ਪ੍ਰਾਈਵੇਟ ਕੰਟ੍ਰਕਸ਼ਨ ਲੇਬਰ ਕੰਟ੍ਰੈਕਟਰਜ ਐਸੋਸੀਏਸ਼ਨ ਦੀ ਜਨਰਲ ਇੱਕਤਰਤਾ ਸ੍ਰ. ਸੂਰਤ ਸਿੰਘ ਦੀ ਅਗਵਾਈ ਵਿੱਚ ਹੋਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਸ੍ਰ. ਗੁਰਮੁੱਖ ਸਿੰਘ ਸੋਹਲ ਨੂੰ ਅਕਾਲੀ ਦਲ ਬੀ ਸੀ ਵਿੰਗ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਚੌਥੀ ਵਾਰ ਪ੍ਰਧਾਨ ਬਣਨ ਤੇ ਸਨਮਾਨਿਤ ਕੀਤਾ ਗਿਆ|
ਇਸ ਮੌਕੇ ਪਰਦੀਪ ਸਿੰਘ ਭਾਰਜ, ਅਮਰਜੀਤ ਸਿੰਘ ਪਾਹਵਾ, ਅਜੀਤ ਸਿੰਘ ਪਾਸੀ, ਅਰੁਣ ਸ਼ਰਮਾ ਅਤੇ ਕਮਲਜੀਤ ਸਿੰਘ ਰੂਬੀ (ਦੋਵੇਂ ਕੌਂਸਲਰ), ਦਰਸ਼ਨ ਸਿੰਘ ਬਰਾੜ, ਮਹਿੰਦਰ ਸਿੰਘ ਕਾਨਪੁਰੀ ਅਤੇ ਕਰਮ ਸਿੰਘ ਬਬਰਾ ਨੂੰ ਵੀ ਸਨਮਾਨਿਤ ਕੀਤਾ ਗਿਆ| ਇਸ ਸਮਾਗਮ ਮੌਕੇ ਸਟੇਜ ਸਕੱਤਰ ਦੀ ਜਿੰਮੇਵਾਰੀ ਸੀਨੀਅਰ ਮੀਤ ਪ੍ਰਧਾਨ ਸ੍ਰ. ਮਨਜੀਤ ਸਿੰਘ ਮਾਨ ਨੇ ਨਿਭਾਈ| ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਪ੍ਰਤਾਪ ਸਿੰਘ ਭੰਵਰਾ, ਖਜਾਨਚੀ ਬਲਵਿੰਦਰ ਸਿੰਘ, ਸਕੱਤਰ ਜਰਨੈਲ ਸਿੰਘ, ਚੇਅਰਮੈਨ ਸਟੈਂਡਿੰਗ ਕਮੇਟੀ ਵਿਜੈ ਕੁਮਾਰ ਘਈ, ਮਨਮੋਹਨ ਸਿੰਘ, ਸਵਰਨ ਸਿੰਘ, ਨਿਰਮਲ ਸਿੰਘ, ਦੀਦਾਰ ਸਿੰਘ ਕਲਸੀ, ਗੁਰਚਰਨ ਸਿੰਘ ਨੰਨੜਾ, ਬਾਲਾ ਸਿੰਘ, ਨਿਰਮਲ ਸਿੰਘ ਸਭਰਵਾਲ, ਰਾਜਪਾਲ ਸਿੰਘ ਵਿਲਖੂ, ਸਰਦਾਰਾ ਸਿੰਘ, ਦਲਜੀਤ ਸਿੰਘ ਅਤੇ ਹੋਰ ਪਤਵੰਤੇ ਹਾਜਿਰ ਸਨ|

Leave a Reply

Your email address will not be published. Required fields are marked *