ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟਰੈਕਟਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ


ਐਸ਼ਏ 5 ਜਨਵਰੀ (ਸ਼ਬ ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟਰੈਕਟਰ ਐਸੋਸੀਏਸ਼ਨ ਦੀ ਮੀਟਿੰਗ ਰਾਮਗੜ੍ਹੀਆ ਸਭਾ ਫੇਜ਼ 3 ਬੀ 1 ਵਿਖੇ ਸੰਸਥਾ ਦੇ ਪ੍ਰਧਾਨ ਸ੍ਰ ਨਿਰਮਲ ਸਿੰਘ ਸਭਰਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪ੍ਰਾਈਵੇਟ ਠੇਕੇਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਗਿਆ।
ਸੰਸਥਾ ਦੇ ਜਨਰਲ ਸਕੱਤਰ ਸ੍ਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਿਛਲੇ ਸਮੇਂ ਦੌਰਾਨ ਅਕਾਲ ਚਲਾਣਾ ਕਰ ਗਏ ਸੰਸਥਾ ਦੇ ਮੈਂਬਰਾਂ ਅਤੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਉਹਨਾਂ ਦੱਸਿਆ ਕਿ ਕੋਰੋਨਾ ਦੀ ਮਹਾਮਾਰੀ ਕਾਰਨ ਪਿਛਲੇ ਕਾਫੀ ਸਮੇਂ ਤੋਂ ਸੰਸਥਾ ਦੀ ਜਨਰਲ ਬਾਡੀ ਮੀਟਿੰਗ ਨਹੀਂ ਸੱਦੀ ਜਾ ਸਕੀ ਸੀ ਅਤੇ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਹਰ ਮਹੀਨੇ 5 ਤਰੀਕ ਨੂੰ ਸੰਸਥਾ ਦੀ ਮੀਟਿੰਗ ਕੀਤੀ ਜਾਵੇਗੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਫਾਉਂਡਰ ਪ੍ਰਧਾਨ ਸਵਰਨ ਸਿੰਘ ਚੰਨੀ, ਸਾਬਕਾ ਪ੍ਰਧਾਨ ਸੂਰਤ ਸਿੰਘ ਕਲਸੀ, ਸੀਨੀਅਰ ਮੀਤ ਪ੍ਰਧਾਨ ਸ੍ਰ ਮਨਜੀਤ ਸਿੰਘ ਮਾਨ, ਭੁਪਿੰਦਰ ਸਿੰਘ, ਕੁਲਵੰਤ ਸਿੰਘ, ਅਜੀਤ ਸਿੰਘ ਪਾਸੀ, ਪਿਆਰਾ ਸਿੰਘ, ਸੁਰਿੰਦਰ ਸਿੰਘ ਜੰਡੂ, ਦਲਬੀਰ ਸਿੰਘ, ਇੰਦਰਜੀਤ ਸਿੰਘ, ਮਨਜੀਤ ਸਿੰਘ ਕਲਸੀ, ਬਲਬੀਰ ਸਿੰਘ ਭੰਮਰਾ, ਹਰਵੰਤ ਸਿੰਘ, ਬਾਵਾ ਸਿੰਘ ਸਭਰਵਾਲ, ਬਲਕਾਰ ਸਿੰਘ, ਰਾਮ ਰਤਨ ਸੌਂਧੀ, ਹਰਪ੍ਰੀਤ ਸਿੰਘ ਅਤੇ ਹੋਰ ਮੈਂਬਰ ਹਾਜਿਰ ਸਨ।

Leave a Reply

Your email address will not be published. Required fields are marked *