ਪ੍ਰਾਈਵੇਟ ਹਸਪਤਾਲਾਂ ਨੂੰ ਉਹਨਾਂ ਕੋਲ ਦਾਖਲ ਕੋਵਿਡ-19 ਪਾਜ਼ੇਟਿਵ ਮਰੀਜਾਂ ਦੀ ਸਿਹਤ ਸਬੰਧੀ ਜਾਣਕਾਰੀ ਦੇਣ ਲਈ ਨਿਰਦੇਸ਼ ਜਾਰੀ

ਐਸ.ਏ.ਐਸ.ਨਗਰ, 3 ਸਤੰਬਰ (ਸ.ਬ.) ਪਰਿਵਾਰਕ ਮੈਂਬਰਾਂ ਦੇ ਡਰ ਅਤੇ ਚਿੰਤਾਵਾਂ ਨੂੰ ਦੂਰ ਕਰਨ ਲਈ ਪ੍ਰਾਈਵੇਟ ਹਸਪਤਾਲਾਂ ਲਈ ਇਹ ਜਰੂਰੀ ਕੀਤਾ ਗਿਆ ਹੈ ਕਿ ਹਸਪਤਾਲ ਦੇ ਅਧਿਕਾਰੀ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੂੰ ਉਸਦੀ ਸਥਿਤੀ ਬਾਰੇ ਬਾਕਾਇਦਾ ਸੂਚਿਤ ਕਰਨ| 
ਇਸ ਸੰਬੰਧੀ ਜਾਣਕਾਰੀ ਦਿੰਆਿਂ ਡਿਪਟੀ ਕਮਿਸ਼ਨਰ-ਕਮ-                          ਚੇਅਰਪਰਸਨ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਗਿਰੀਸ਼ ਦਿਆਲਨ ਨੇ ਕਿਹਾ ਕਿ ਹਸਪਤਾਲ ਵਿਚ ਦਾਖਲ ਹੋਣ ਵਾਲੇ ਕੋਵਿਡ ਮਰੀਜ਼ਾਂ ਦੇ ਵਾਧੇ ਨੂੰ           ਵੇਖਦਿਆਂ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਹਸਪਤਾਲ ਪ੍ਰਸ਼ਾਸਨ ਮਰੀਜ਼ਾਂ ਦੇ ਪਰਿਵਾਰਾਂ ਤੱਕ ਜਾਣਕਾਰੀ ਦੇ ਪ੍ਰਵਾਹ ਨੂੰ ਸੁਚਾਰੂ ਬਣਾਉਣ, ਤਾਂ ਜੋ ਜਾਣੇ-ਅਣਜਾਣੇ ਜਾਣਕਾਰੀ ਸਾਂਝੀ ਕਰਨ ਵਿਚ ਦੇਰ ਨਾ ਹੋਵੇ| ਇਸ ਲਈ, ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਸਮੇਂ ਸਮੇਂ  ਤੇ ਦਾਖਲ ਹੋਣ ਵਾਲੇ ਹਰੇਕ ਕੋਵਿਡ-19 ਪਾਜ਼ੇਟਿਵ ਮਰੀਜ਼ ਦੀ ਸਿਹਤ ਦੀ ਸਥਿਤੀ ਬਾਰੇ ਨਿਯਮਤ       ਵੇਰਵਾ ਅਤੇ ਵਾਰ ਵਾਰ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ|
ਉਹਨਾਂ ਇਹ ਵੀ ਹੁਕਮ ਦਿੱਤੇ ਹਨ ਕਿ ਸਾਰੇ ਪ੍ਰਾਈਵੇਟ ਹਸਪਤਾਲਾਂ ਦੇ ਮੈਡੀਕਲ ਸੁਪਰਡੈਂਟ ਦਿਨ ਵਿਚ ਦੋ ਵਾਰ ਸਾਰੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਸਿਹਤ ਸਥਿਤੀ ਬਾਰੇ ਬੁਲੇਟਿਨ ਜਾਰੀ ਕਰਨਗੇ| ਪਹਿਲਾ ਬੁਲੇਟਿਨ ਦੁਪਹਿਰ 12 ਵਜੇ ਅਤੇ ਦੂਜਾ ਸ਼ਾਮ 6 ਵਜੇ ਜਾਰੀ ਕੀਤਾ ਜਾਵੇਗਾ| ਇਸ ਤੋਂ ਇਲਾਵਾ, ਸਾਰੇ ਪ੍ਰਾਈਵੇਟ ਹਸਪਤਾਲ ਇਕ ਨੋਡਲ ਅਧਿਕਾਰੀ ਜਾਂ ਲੋਕ ਸੰਪਰਕ ਅਧਿਕਾਰੀ (ਪੀ.ਆਰ.ਓ.) ਨਾਮਜ਼ਦ ਕਰਨਗੇ ਜੋ ਦਾਖ਼ਲ ਹੋਏ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੇ ਪਰਿਵਾਰ ਲਈ ਵਨ ਪੁਆਇੰਟ ਕੰਟੈਕਟ ਵਜੋਂ ਕੰਮ ਕਰਨਗੇ ਅਤੇ ਉਹਨਾਂ ਨੂੰ ਲੋਂੜੀਦੀ ਜਾਣਕਾਰੀ ਮੁਹੱਈਆ ਕਰਵਾਉਣਗੇ|

Leave a Reply

Your email address will not be published. Required fields are marked *