ਪ੍ਰਿੰਸ ਖੁੱਲਰ ਨੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ, 7 ਅਕਤੂਬਰ (ਸ.ਬ.) ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪ੍ਰਿੰਸ ਖੁੱਲਰ ਨੇ ਅੱਜ ਇੱਥੇ ਮਿਊਂਸਿਪਲ ਭਵਨ ਸੈਕਟਰ-35 ਵਿੱਚ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓ.ਪੀ. ਸੋਨੀ ਅਤੇ ਖੇਡਾਂ ਤੇ ਯੁਵਕ        ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ|
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਹੇ ਸ੍ਰੀ ਖੁੱਲਰ ਨੂੰ ਮੁਬਾਰਕਬਾਦ ਦਿੰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਮੀਦ ਜਤਾਈ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਸੂਬੇ ਦੇ ਨੌਜਵਾਨਾਂ ਦੀ ਸੇਵਾ ਪ੍ਰਤੀ ਤਤਪਰ ਰਹਿਣਗੇ|  ਇਸ ਮੌਕੇ ਸ੍ਰੀ ਬ੍ਰਹਮ ਮਹਿੰਦਰਾ ਤੇ ਸ੍ਰੀ ਓ.ਪੀ. ਸੋਨੀ ਨੇ ਵੀ ਸੀਨੀਅਰ ਵਾਈਸ ਚੇਅਰਮੈਨ ਪ੍ਰਿੰਸ ਖੁੱਲਰ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿੱਚ ਉਨਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ|
ਸ੍ਰੀ ਖੁੱਲਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਮਾਜ ਭਲਾਈ ਤੇ ਸਿੱਖਿਆ ਸੈਲ ਦੇ ਚੇਅਰਮੈਨ ਵੀ ਹਨ ਅਤੇ ਉਹ ਤਿੰਨ ਸਾਲਾਂ ਤੋਂ ਸੂਬਾਈ ਹੈਲਥ ਮਿਸ਼ਨ ਦੇ ਮੈਂਬਰ ਹਨ| ਉਹ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਅੰਮ੍ਰਿਤਸਰ ਦੇ ਜਨਰਲ ਸਕੱਤਰ ਵਰਗੇ ਅਹੁਦਿਆਂ ਉਤੇ ਵੀ ਰਹਿ ਚੁੱਕੇ ਹਨ|
ਇਸ ਮੌਕੇ ਸ੍ਰੀ ਖੁੱਲਰ ਨੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਉਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ਖ਼ਤਰੇ ਨਾਲ ਜ਼ੋਰਦਾਰ ਢੰਗ ਨਾਲ ਸਿੱਝ ਰਹੀ ਹੈ ਅਤੇ ਹੁਣ ਇਸ ਖ਼ਤਰੇ ਨੂੰ ਜੜੋਂ ਪੁੱਟਣ ਦੀ ਜ਼ਿੰਮੇਵਾਰੀ ਨੌਜਵਾਨਾਂ ਦੀ ਹੈ| ਉਨਾਂ ਕਿਹਾ ਕਿ ਸੂਬਾ ਸਰਕਾਰ ਦੀ ਮਦਦ ਨਾਲ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਇਸ ਲੜਾਈ ਨੂੰ ਸਿਖਰ ਉਤੇ ਲੈ ਕੇ ਜਾਏਗਾ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ                     ਕਰੇਗਾ| ਸਮਾਗਮ ਦੌਰਾਨ ਸੰਸਦ ਮੈਂਬਰ ਗੁਰਜੀਤ ਔਜਲਾ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਬਿੰਦਰਾ, ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈਡੀ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਜਨਰਲ ਸਕੱਤਰ ਮੋਹਿਤ ਮਹਿੰਦਰਾ, ਗੁਰਜੋਤ ਢੀਂਡਸਾ, ਨਿਰਮਲ ਦੁੱਲਟ, ਜਸਪ੍ਰੀਤ ਧੁੰਨਾ, ਵਿਕਰਮ, ਏ.ਪੀ. ਸਿੰਘ, ਕਰਨ ਬੋਪਾਰਾਏ, ਮੈਂਬਰ ਪੀ.ਪੀ.ਐਸ.ਸੀ. ਲੋਕਨਾਥ ਆਂਗਰਾ, ਚੇਅਰਮੈਨ                    ਖੇਤੀਬਾੜੀ ਵਿਕਾਸ ਬੈਂਕ ਕਮਲਦੀਪ, ਚੇਅਰਮੈਨ ਪਨਸੀਡ ਜੁਗਲ ਕਿਸ਼ੋਰ ਅਤੇ ਵਾਈਸ                      ਚੇਅਰਮੈਨ ਪੰਜਾਬ ਐਗਰੋ ਬੰਨੀ ਸੰਧੂ ਹਾਜ਼ਰ ਸਨ|

Leave a Reply

Your email address will not be published. Required fields are marked *