ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ

ਐਸ.ਏ.ਐਸ ਨਗਰ, 11 ਫਰਵਰੀ (ਸ.ਬ.) ਜ਼ਿਲਾ ਮੈਜਿਸਟਰੇਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਕੇ ਪਹਿਲੀ ਮਾਰਚ ਤੋਂ 12ਵੀਂ ਜਮਾਤ ਅਤੇ 15 ਮਾਰਚ ਤੋਂ ਦਸਵੀਂ ਜਮਾਤ ਦੀਆਂ ਹੋਣ ਵਾਲੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦੌਰਾਨ ਜ਼ਿਲਾ ਐਸ.ਏ.ਐਸ ਨਗਰ ਵਿੱਚ ਸਥਾਪਤ ਕੀਤੇ ਗਏ ਸਮੂਹ ਪ੍ਰੀਖਿਆ ਕੇਂਦਰਾਂ (ਪ੍ਰੀਖਿਆ ਵਾਲੇ ਦਿਨ) ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪੂਰਨ ਪਾਬੰਦੀ ਲਗਾਈ ਹੈ|
ਸਰਕਾਰੀ ਬੁਲਾਰੇ ਨ ਦੱਸਿਆ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਆਮ ਤੌਰ ਤੇ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੇ ਮਾਪੇ, ਰਿਸ਼ਤੇਦਾਰ ਅਤੇ ਸ਼ਰਾਰਤੀ ਅਨਸਰ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਇਕੱਠੇ ਹੋ ਜਾਂਦੇ ਹਨ| ਜਿਸ ਨਾਲ ਜਿਥੇ ਪ੍ਰੀਖਿਆ ਕੇਂਦਰਾਂ ਦੇ ਮਾਹੌਲ ਤੇ ਅਸਰ ਪੈਂਦਾ ਹੈ, ਉਥੇ ਕਈ ਤਰਾਂ ਦੇ ਝਗੜੇ ਹੋਣ ਦੀ ਸੰਭਾਵਨਾਂ ਵੀ ਬਣੀ ਰਹਿੰਦੀ ਹੈ ਅਤੇ ਹੋਰ ਕਈ ਤਰਾਂ ਦੀਆਂ ਮੁਸ਼ਕਲਾਂ ਪੈਦਾ ਹੁੰਦੀਆਂ ਹਨ| ਇਸ ਲਈ ਸਾਫ ਸੁਥਰੇ ਅਤੇ ਸੁਚੱਜੇ ਢੰਗ ਨਾਲ ਪ੍ਰੀਖਿਆਵਾਂ ਕਰਾਉਣ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਗਈ ਹੈ| ਇਹ ਹੁਕਮ 1 ਮਾਰਚ 2019 ਤੋਂ 30 ਮਾਰਚ 2019 ਤੱਕ ਲਾਗੂ ਰਹਿਣਗੇ|

Leave a Reply

Your email address will not be published. Required fields are marked *