ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਲੋਕਾਂ ਦੇ ਇੱਕਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ

ਐਸ.ਏ.ਐਸ.ਨਗਰ,  28 Îਫਰਵਰੀ (ਸ.ਬ.) ਸ੍ਰੀ ਦਲਜੀਤ ਸਿੰਘ ਮਾਂਗਟ ਆਈ.ਏ.ਐਸ. ਜ਼ਿਲਾ੍ਹ ਮੈਜਿਸਟਰੈਟ ਸਾਹਿਬਜਾਦਾ ਅਜੀਤ ਨਗਰ ਨੇ  ਪ੍ਰੀਖਿਆਵਾਂ ਦੇ ਸਮੇਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਦੀ ਪ੍ਰਾਪਤ ਹੋਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਿਸ਼ਚਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪ੍ਰੀਖਿਆ ਵਾਲੇ ਦਿਨ 29 ਮਾਰਚ ਤੱਕ ਪ੍ਰੀਖਿਆਰਥੀਆਂ ਦੇ ਮਾਤਾ-ਪਿਤਾ, ਰਿਸ਼ਤੇਦਾਰਾਂ ਅਤੇ ਆਮ ਜਨਤਾ ਦੇ ਇੱਕਠੇ ਹੋਣ ਤੇ ਪਾਬੰਦੀ ਲਗਾਈ ਗਈ ਹੈ| ਸੰਯੁਕਤ ਸਕੱਤਰ (ਪ੍ਰੀਖਿਆਵਾਂ), ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੱਤਰ ਨੰੰਬਰ ਪਸਸਬ-ਕਸ-2017 /51164 ਮਿਤੀ 14 ਫਰਵਰੀ 2017 ਰਾਹੀਂ ਲਿਖਿਆ ਗਿਆ ਸੀ ਕਿ ਬਾਰਵੀਂ ਜਮਾਤ ਅਤੇ ਮੈਟ੍ਰਿਕ ਦੀ ਪ੍ਰੀਖਿਆ 28 ਫਰਵਰੀ ਤੋਂ 29 ਮਾਰਚ 2017 ਹੋਣੀ ਨਿਯਤ ਹੋਈ ਹੈ|

Leave a Reply

Your email address will not be published. Required fields are marked *