ਪ੍ਰੀਖਿਆ ਨੂੰ ਮੁੱਖ ਰੱਖਦਿਆ ਗੁਰਦੁਆਰਿਆਂ ਦੇ ਲਾਉਡ ਸਪੀਕਰਾਂ ਦੀ ਆਵਾਜ਼ ਘੱਟ ਕਰਨ ਦਾ ਫੈਸਲਾ

ਐਸ. ਏ. ਐਸ ਨਗਰ, 17 ਫਰਵਰੀ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਦੀ ਇੱਕ ਮੀਟਿੰਗ ਸੰਸਥਾ ਦੇ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਇਹਨਾਂ ਇਮਤਿਹਾਨਾਂ ਦੇ ਦਿਨਾਂ ਦੌਰਾਨ ਗੁਰਦੁਆਰਾ ਸਾਹਿਬਾਨ ਦੇ ਲਾਉਡ ਸਪੀਕਰਾਂ ਦੀ ਆਵਾਜ਼ ਘੱਟ ਕੀਤੀ ਜਾਵੇ ਤਾਂ ਜੋ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ| ਸ੍ਰ. ਸੌਂਧੀ ਨੇ ਦੱਸਿਆ ਕਿ ਇਸ ਸੰਬੰਧੀ ਮੁਹਾਲੀ ਦੇ ਐਸ.ਡੀ. ਐਮ ਵਲੋਂ ਉਹਨਾਂ ਨੂੰ ਕਿਹਾ ਗਿਆ ਕਿ ਵਿਦਿਆਰਥੀਆਂ ਦੀਆਂ ਇਸ ਸੰਬੰਧੀ ਸ਼ਿਕਾਇਤਾਂ ਨੂੰ ਮੁੱਖ ਰਖਦਿਆਂ ਗੁਰਦੁਆਰਿਆਂ ਵਿੱਚ ਲਾਉਡ ਸਪੀਕਰ ਦੀ ਆਵਾਜ਼ ਘੱਟ ਕੀਤੀ ਜਾਵੇ ਜਿਸਤੋਂ ਬਾਅਦ ਉਹਨਾਂ ਨੇ ਇਹ ਗੱਲ ਤਾਲਮੇਲ ਕਮੇਟੀ ਦੇ ਧਿਆਨ ਵਿੱਚ ਲਿਆਂਦੀ ਸੀ| ਉਹਨਾਂ ਦੱਸਿਆ ਕਿ ਇਸ ਸੰਬੰਧੀ ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਸ਼ਹਿਰ ਦੇ ਸਮੂਹ ਗੁਰਦੁਆਰਿਆਂ ਦੇ ਪ੍ਰਬੰਧਕਾਂ ਨਾਲ ਮਿਲ ਕੇ ਇਸ ਫੈਸਲੇ ਨੂੰ ਆਗੂ ਕੀਤਾਜਾਵੇਗਾ| ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰ. ਮਨਜੀਤ ਸਿੰਘ ਮਾਨ, ਸ੍ਰ. ਪਰਮਜੀਤ ਸਿੰਘ ਗਿੱਲ, ਸ੍ਰ. ਬਲਵਿੰਦਰ ਸਿੰਘ ਟੌਹੜਾ ਅਤੇ ਰਾਮਗੜ੍ਹੀਆ ਸਭਾ ਚੰਡੀਗੜ੍ਹ ਦੇ ਪ੍ਰਧਾਨ ਜਸਵੰਤ ਸਿੰਘ ਭੁੱਲਰ ਵੀ ਸ਼ਾਮਿਲ ਸਨ|

Leave a Reply

Your email address will not be published. Required fields are marked *