ਪ੍ਰੀ-ਪ੍ਰਾਈਮਰੀ ਵਿਦਿਆਰਥੀਆਂ ਦੇ ਮੁਲਾਂਕਣ ਲਈ ਤਰੀਕਾਂ ਨਿਰਧਾਰਤ


ਚੰਡੀਗੜ੍ਹ, 3 ਨਵੰਬਰ (ਸ.ਬ.) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਈਮਰੀ ਵਿਦਿਆਰਥੀਆਂ ਦੇ ਮੁਲਾਂਕਣ ਲਈ ਤਰੀਕਾਂ ਨਿਰਧਾਰਤ ਕਰ ਦਿੱਤੀਆ ਹਨ| ਇਹ ਮੁਲਾਂਕਣ 18 ਨਵੰਬਰ ਤੋਂ 21 ਨਵੰਬਰ 2020 ਤੱਕ ਕੀਤਾ ਜਾਵੇਗਾ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ-1 ਅਤੇ 2 ਕਲਾਸਾਂ ਦੇ ਬੱਚਿਆਂ ਦੇ ਵਿਕਾਸ ਨੂੰ ਜਾਣਨ ਅਤੇ ਸਮਝਣ ਲਈ ਸਾਲ ਵਿੱਚ ਤਿੰਨ ਵਾਰ ਬੱਚਿਆਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਇਸ ਵਾਰ ਕੋਵਿਡ-19 ਦੇ ਕਾਰਨ ਅਧਿਆਪਕਾਂ ਨੂੰ ਇਸ ਸਬੰਧ ਵਿੱਚ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ| 
ਉਹਨਾਂ ਦੱਸਿਆ ਕਿ ਅਧਿਆਪਿਕਾਂ ਨੂੰ ਬੱਚਿਆਂ ਦਾ ਮੁਲਾਂਕਣ ਕਰਨ ਵੇਲੇ ਉਨਾਂ ਨੂੰ ਸਕੂਲ ਨਾ ਸੱਦਣ, ਟੈਲੀਫੋਨ, ਵੀਡੀਓ ਕਾਲ ਰਾਹੀਂ ਤਾਲਮੇਲ ਕਰਨ ਅਤੇ ਇੱਕ ਦਿਨ ਵਿੱਚ 15 ਬੱਚਿਆਂ ਤੋਂ ਵੱਧ ਦਾ ਮੁਲਾਂਕਣ ਨਾ ਕਰਨ ਲਈ ਕਿਹਾ ਗਿਆ ਹੈ| ਬੁਲਾਰੇ ਅਨੁਸਾਰ ਅਧਿਆਪਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਬੱਚਿਆਂ ਤੋਂ ਸਿਰਫ ਹੈਡ ਆਫਿਸ ਵੱਲੋਂ ਭੇਜੇ ਗਏ ਪ੍ਰਸ਼ਨ ਪੁੱਛੇ ਜਾਣ ਅਤੇ ਨਿਰਧਾਰਤ ਪ੍ਰਫਾਰਮੇ ਵਿੱਚ ਸਾਰੇ ਬੱਚਿਆਂ ਦਾ ਮੁਲਾਂਕਣ ਰਿਕਾਰਡ ਕੀਤਾ ਜਾਵੇ| ਇਸਦੇ ਨਾਲ ਹੀ ਬੱਚਿਆਂ ਸਬੰਧੀ ਜਾਣਕਾਰੀ ਉਨਾਂ ਦੇ ਮਾਪਿਆਂ ਨਾਲ ਸਾਕਾਰਤਮਿਕ ਤਰੀਕੇ ਨਾਲ ਸਾਂਝੀ ਕੀਤੀ ਜਾਵੇ| 

Leave a Reply

Your email address will not be published. Required fields are marked *