ਪ੍ਰੋ ਚੰਦੂਮਾਜਰਾ ਦਾ ਸਨਮਾਨ

ਐਸ ਏ ਐਸ ਨਗਰ, 9 ਅਪ੍ਰੈਲ (ਸ.ਬ.) ਸਰਕਲ ਬਨੂੰੜ ਅਤੇ ਮਾਣਕਪੁਰ ਦੇ ਅਕਾਲੀ ਵਰਕਰਾਂ ਵਲੋਂ ਜਤਿੰਦਰ ਸਿੰਘ ਰੋਮੀ ਮਂੈਬਰ ਜਨਰਲ ਕਂੌਸਲ ਦੀ ਅਗਵਾਈ ਵਿੱਚ ਅੱਜ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਸਨਮਾਨ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਉਹਨਾਂ ਦਾ ਸਨਮਾਨ ਅਸਲ ਵਿੱਚ ਅਕਾਲੀ ਵਰਕਰਾਂ ਦਾ ਹੀ ਸਨਮਾਨ ਹੈ| ਉਹਨਾਂ ਦੀ ਮਿਹਨਤ ਦਾ ਹੀ ਸਿੱਟਾ ਹੈ ਕਿ ਉਹ ਲੋਕ ਸਭਾ ਵਿੱਚ ਲੋਕਾਂ ਦੇ ਮਸਲੇ ਉਠਾਉਂਦੇ ਰਹੇ ਹਨ| ਇਸ ਮੌਕੇ ਸਰਕਲ ਬਨੂੰੜ ਦੇ ਪ੍ਰਧਾਨ ਜਸਵੰਤ ਸਿੰਘ , ਮਾਣਕਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਮਾਣਕਪੁਰ, ਗੁਰਚਰਨ ਸਿੰਘ ਜਨਰਲ ਸਕੱਤਰ ਅਕਾਲੀ ਦਲ ਮੁਹਾਲੀ, ਮੇਜਰ ਸਿੰਘ ਖਾਨਪੁਰ, ਕਾਕਾ ਸਿੰਘ, ਜੋਗਿੰਦਰ ਸਿੰਘ, ਅਮਰਜੀਤ ਸਿੰਘ ਅਬਰਾਵਾਂ ਵੀ ਮੌਜੂਦ ਸਨ|

Leave a Reply

Your email address will not be published. Required fields are marked *