ਪ੍ਰੋ. ਚੰਦੂਮਾਜਰਾ ਨੇ ਫੇਜ਼ 10 ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਐਸ ਏ ਐਸ ਨਗਰ, 14 ਮਾਰਚ (ਸ.ਬ.) ਸ਼੍ਰੋਮਣੀ ਅਕਾਲੀ ਦਲ ਫੇਜ਼ 11 ਦੇ ਸਰਕਲ ਪ੍ਰਧਾਨ ਸ ਸੰਤੋਖ ਸਿੰਘ ਸੰਧੂ ਵੱਲੋਂ ਐਲ ਆਈ ਜੀ ਕਾਲੋਨੀ ਫੇਜ਼ 10 ਵਿਖੇ ਸਥਾਨਕ ਵਸਨੀਕਾਂ ਦੀ ਇੱਕ ਮੀਟਿੰਗ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਐਮ ਪੀ ਨਾਲ ਕਰਵਾਈ ਗਈ|
ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਤੋਂ ਹਰ ਵਰਗ ਪ੍ਰੇਸ਼ਾਨ ਹੈ| ਕਾਂਗਰਸ ਨੇ ਚੋਣਾਂ ਵੇਲੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹਨਾਂ ਤੋਂ ਉਹ ਪੂਰੀ ਤਰ੍ਹਾਂ ਮੁਕਰ ਗਈ ਹੈ| ਉਹਨਾਂ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ ਬਾਦਲ ਸਰਕਾਰ ਸਮਂੇ ਹੀ ਹੋਇਆ ਹੈ, ਮੌਜੂਦਾ ਸਰਕਾਰ ਪੰਜਾਬ ਦਾ ਵਿਕਾਸ ਕਰਨ ਦੀ ਥਾਂ ਵਿਨਾਸ਼ ਕਰ ਰਹੀ ਹੈ|
ਇਸ ਮੌਕੇ ਇਲਾਕਾ ਵਾਸੀਆਂ ਨੇ ਪ੍ਰੋ. ਚੰਦੂਮਾਜਰਾ ਦੇ ਧਿਆਨ ਵਿੱਚ ਲਿਆਂਦਾ ਕਿ ਇਹਨਾਂ ਮਕਾਨਾਂ ਦੀ ਚੰਡੀਗੜ੍ਹ ਵਾਲੇ ਪਾਸੇ ਦੀਵਾਰ ਬਣਨ ਵਾਲੀ ਹੈ, ਉਹ ਤੁਰੰਤ ਬਣਵਾਈ ਜਾਣੀ ਚਾਹੀਦੀ ਹੈ| ਇਸਦੇ ਨਾਲ ਹੀ ਅੰਦਰੂਨੀ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ| ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਤੁਰੰਤ ਹੀ ਸੀ ਏ ਗਮਾਡਾ ਅਤੇ ਕਮਿਸ਼ਨਰ ਨਗਰ ਨਿਗਮ ਮੁਹਾਲੀ ਨਾਲ ਗੱਲਬਾਤ ਕੀਤੀ ਅਤੇ ਇਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਿਹਾ| ਇਸ ਮੌਕੇ ਅਕਾਲੀ ਦਲ ਦੇ ਹਲਕਾ ਮੁਹਾਲੀ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਵੀ ਸੰਬੋਧਨ ਕੀਤਾ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ. ਗੁਰਿੰਦਰ ਸਿੰਘ ਸੋਮੀ, ਐਸ ਕੇ ਸੂਦ, ਜਗਦੀਪ ਸਿੰਘ, ਸੇਵਾ ਸਿੰਘ, ਇੰਦਰਜੀਤ , ਅਮਰਜੀਤ ਸਿੰਘ, ਸੁਖਦੇਵ ਸਿੰਘ ਵਾਲੀਆ, ਬਲਵੰਤ ਸਿੰਘ, ਜਗਦੀਪ ਸਿੰਘ, ਗੁਰਮੇਲ ਸਿੰਘ ਮੋਜੇਵਾਲ, ਬਲਬੀਰ ਸਿੰਘ, ਹਰਦੰਤ ਸਿੰਘ, ਜਸਰਾਜ ਸਿੰਘ ਸੋਨੂੰ, ਕੁਲਵਿੰਦਰ ਸਿੰਘ, ਰਣਜੀਤ ਸਿੰਘ ਮਾਨ, ਮਨਜੀਤ ਸਿੰਘ, ਸੁਰਿੰਦਰ ਸਿੰਘ, ਮਨਦੀਪ ਸਿੰਘ, ਅਨਿਲ ਕੁਮਾਰ ਵੀ ਮੌਜੂਦ ਸਨ|

Leave a Reply

Your email address will not be published. Required fields are marked *