ਪ੍ਰੋ. ਚੰਦੂਮਾਜਰਾ ਵਲੋਂ ਸੋਹਾਣਾ ਵਾਸੀਆਂ ਨਾਲ ਮੀਟਿੰਗ
ਐਸ.ਏ.ਐਸ.ਨਗਰ, 4 ਫਰਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੋਹਾਣਾ ਵਿਖੇ ਮਿਉਂਸਪਲ ਚੋਣਾਂ ਨੂੰ ਲੈ ਕੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਾਂਗਰਸ ਵੱਲੋਂ ਸੱਤਾ ਦੀ ਦੁਰਵਰਤੋਂ ਕਰਦਿਆਂ ਨਿਰਪੱਖ ਚੋਣ ਪ੍ਰਣਾਲੀ ਵਿੱਚ ਵਿਘਨ ਪਾ ਕੇ ਵਾਰਡਾਂ ਦੀ ਤੋੜ ਮਰੋੜ ਅਤੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ।
ਇਸ ਮੌਕੇ ਉਨ੍ਹਾਂ ਵਾਰਡ ਨੰਬਰ 34 ਤੋਂ ਚੋਣ ਲੜ੍ਹ ਰਹੇ ਗੁਰਮੀਤ ਸਿੰਘ ਸ਼ਾਮਪੁਰ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਨਾਮ ਸਿੰਘ, ਅਵਤਾਰ ਸਿੰਘ ਮੌਲੀ, ਚੇਅਰਮੈਨ ਜਸਵੀਰ ਸਿੰਘ ਜੱਸਾ, ਬਲਵਿੰਦਰ ਸਿੰਘ, ਗੁਰਮੀਤ ਸਿੰਘ ਬਾਕਰਪੁਰ, ਜਸਪਾਲ ਸਿੰਘ, ਨਿਰਮਲ ਸਿੰਘ, ਮਿੱਠੂ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ।