ਪ੍ਰੋ. ਚੰਦੂਮਾਜਰਾ ਵੱਲੋਂ ਵਾਰਡ ਨੰ: 33 ਵਿੱਚ ਚੋਣ ਦਫ਼ਤਰ ਦਾ ਉਦਘਾਟਨ
ਐਸ ਏ ਐਸ ਨਗਰ, 6 ਫਰਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੋਹਾਣਾ ਦੇ ਵਾਰਡ ਨੰ: 33 ਵਿਖੇ ਬੀਬੀ ਜਸਪਾਲ ਕੌਰ ਦੇ ਚੋਣ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੁਹਾਲੀ ਦੇ ਵਿਕਾਸ ਲਈ ਪੜ੍ਹੇ ਲਿਖੇ ਅਤੇ ਸੂਝਵਾਨ ਆਗੂਆਂ ਦੀ ਜਰੂਰਤ ਹੈ, ਜੋ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੁੱਝ ਲੋਕ ਆਪਣਾ ਵਪਾਰ ਚਮਕਾਉਣ ਲਈ ਰਾਜਨੀਤੀ ਦਾ ਸਹਾਰਾ ਲੈ ਰਹੇ ਹਨ, ਉਨ੍ਹਾਂ ਅਜਿਹੇ ਲੋਕਾਂ ਤੋਂ ਸੁਚੇਤ ਹੋਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁਹਾਲੀ ਦਾ ਵਿਕਾਸ ਸਿਰਫ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਅਕਾਲੀ ਦਲ ਵੱਲੋਂ ਚੋਣ ਪਿੜ ਵਿੱਚ ਉਤਾਰਿਆ ਹਰ ਉਮੀਦਵਾਰ ਚੋਣ ਜਿੱਤਣ ਤੋਂ ਬਾਅਦ ਲੋਕਾਂ ਦੇ ਦੁੱਖ ਸੁੱਖ ਵਿੱਚ ਭਾਗੀਦਾਰ ਬਣਕੇ ਸੇਵਾ ਲਈ ਹਾਜ਼ਰ ਰਹੇਗਾ।
ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਜਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਗੁਰਮੀਤ ਸ਼ਾਮਪੁਰ, ਗੁਰਨਾਮ ਸਿੰਘ, ਮਹਿੰਦਰ ਸਿੰਘ , ਅਮਰਜੀਤ ਸਿੰਘ, ਹਰਦੇਵ ਹਰਪਾਲਪੁਰ ਸਮੂਹ ਸੀਨੀਅਰ ਅਕਾਲੀ ਲੀਡਰਸ਼ਿਪ ਅਤੇ ਗਿਣਤੀ ਵਿੱਚ ਵਰਕਰ ਮੌਜੂਦ ਸਨ।