ਪੰਚਕੂਲਾ ਵਿੱਚ ਇਕੋ ਪਰਿਵਾਰ ਦੇ 4 ਜੀਆਂ ਦਾ ਗੋਲੀਆਂ ਮਾਰ ਕੇ ਕਤਲ

ਹਰਿਆਣਾ, 17 ਨਵੰਬਰ (ਸ.ਬ.) ਪੰਚਕੂਲਾ ਜ਼ਿਲ੍ਹੇ ਦੇ ਬਰਵਾਲਾ ਦੇ ਪਿੰਡ ਖੌਟਲੀ ਵਿੱਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕੋ ਪਰਿਵਾਰ ਦੇ 4 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ| ਰਿਪੋਰਟ ਮੁਤਾਬਕ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਪੂਰੇ ਪਰਿਵਾਰ ਨੂੰ ਖਤਮ ਕੀਤਾ ਗਿਆ ਹੈ| ਜਾਣਕਾਰੀ ਮੁਤਾਬਕ ਪਰਿਵਾਰ ਵਿੱਚ 2 ਲੜਕੀਆਂ ਤੇ 2 ਲੜਕਿਆਂ ਸਮੇਤ ਇਕ ਬਜ਼ੁਰਗ ਔਰਤ ਰਹਿੰਦੀ ਸੀ, ਜਦਕਿ ਇਕ ਲੜਕੀ ਇਸ ਘਟਨਾ ਦੌਰਾਨ ਆਪਣੇ ਰਿਸ਼ਤੇਦਾਰਾਂ ਦੇ ਗਈ ਹੋਣ ਕਾਰਨ ਬੱਚ ਗਈ| ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ|

Leave a Reply

Your email address will not be published. Required fields are marked *