ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਵਲੋਂ ਧਰਨਾ

ਐਸ ਏ ਐਸ ਨਗਰ, 9 ਮਾਰਚ (ਸ.ਬ.) ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਵਲੋਂ ਪੰਚਾਇਤ ਵਿਭਾਗ ਪੰਜਾਬ ਦੇ ਡਾਇਰੈਕਟਰ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਲੋਧੀਮਾਜਰਾ ਨੇ ਕਿਹਾ ਕਿ ਪੰਚਾਇਤੀ ਰਾਜ ਦੇ ਦਸੰਬਰ 2011 ਤੋਂ ਪਹਿਲਾਂ ਰਿਟਾਇਰ ਹੋਏ ਵਧੇਰੇ ਕਰਮਚਾਰੀਆਂ ਨੂੰ ਪੂਰੀ ਸਰਵਿਸ ਦੀ ਪੈਨਸ਼ਨ ਨਹੀਂ ਦਿੱਤੀ ਜਾ ਰਹੀ| ਭਾਵੇਂ ਕਿ ਦੋ ਮੁਲਾਜਮਾਂ ਨੂੰ ਮਾਣਯੋਗ ਅਦਾਲਤ ਵਲੋਂ ਪੂਰੀ ਪੈਨਸ਼ਨ ਦਿਵਾਈ ਗਈ ਹੈ| ਇਹਨਾਂ ਦੋਵੇਂ ਫੈਸਲਿਆਂ ਅਨੁਸਾਰ ਹੋਰਨਾਂ ਪੈਨਸ਼ਨਰਾਂ ਨੂੰ ਵੀ ਪੂਰੀ ਪੈਨਸ਼ਨ ਦਿੱਤੀ ਜਾਵੇ|
ਇਸ ਮੌਕੇ ਗੁਰਮੀਤ ਸਿੰਘ, ਬਲਵਿੰਦਰ ਸਿੰਘ, ਰਾਮ ਆਸਰਾ, ਹਰਬੰਸ ਸਿੰਘ, ਪੁਸ਼ਪਾ ਦੇਵੀ, ਬਲਦੇਵ ਸਿੰਘ, ਰਜਿੰਦਰ ਸਿੰਘ, ਤਰਲੋਕ ਸਿੰਘ, ਗੁਰਨਾਮ ਸਿੰਘ, ਜਾਗੀਰ ਸਿੰਘ, ਸਰਬਜੀਤ ਸਿੰਘ, ਭਗਵਾਨ ਸਿੰਘ ਨੇ ਵੀ ਸੰਬੋਧਨ ਕੀਤਾ|

Leave a Reply

Your email address will not be published. Required fields are marked *